ਪੱਤਰ ਪ੍ਰੇਰਕ
ਦੋਰਾਹਾ, 3 ਫ਼ਰਵਰੀ
ਸੰਯੁਕਤ ਸਮਾਜ ਮੋਰਚੇ ਦੇ ਮੁੱਖ ਮੰਤਰੀ ਦੇ ਦਾਅਵੇਦਾਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੂੰ ਸਮਰਾਲਾ ਹਲਕੇ ਤੋਂ ਵੱਡੇ ਫ਼ਰਕ ਨਾਲ ਜਿਤਾਉਣ ਲਈ ਪਿੰਡ-ਪਿੰਡ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਬਲਦੇਵ ਸਿੰਘ, ਨੇਕ ਸਿੰਘ ਅਤੇ ਰਾਜਿੰਦਰ ਸਿੰਘ ਨੇ ਕਿਹਾ ਕਿ ਰਾਜੇਵਾਲ ਦੀ ਸਮਝਦਾਰੀ, ਲੋਕ ਸੇਵਾ ਜਾਂ ਇਮਾਨਦਾਰੀ ਵਰਗੀਆਂ ਚੰਗਿਆਈਆਂ ਨੂੰ ਵਾਚੀਏ ਤਾਂ ਉਨ੍ਹਾਂ ਦਾ ਕੋਈ ਮੁਕਾਬਲਾ ਨਹੀਂ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਲੋਕਾਂ ਨੂੰ ਲੁੱਟ ਕੇ ਆਪਣੇ ਕਾਰੋਬਾਰ ਵਧਾਉਣ ਲਈ ਵਪਾਰ ਕਰਨ ਦੀ ਨੀਅਤ ਰੱਖਦੀਆਂ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਿਸੇ ਤੀਜੇ ਬਦਲ ਨੂੰ ਵੋਟ ਦਿੱਤੀ ਜਾਵੇ ਤਾਂ ਜੋ ਸਮਾਜ ਭਲਾਈ ਦੇ ਵੱਧ ਤੋਂ ਵੱਧ ਕੰਮ ਕਰਕੇ ਪੰਜਾਬ ਨੂੰ ਮੁੜ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਤਰਲੋਚਨ ਸਿੰਘ, ਅਜਮੇਰ ਸਿੰਘ, ਸੁਖਵੰਤ ਸਿੰਘ ਕੁਲਾਰ, ਕੁਲਵਿੰਦਰ ਸਿੰਘ, ਹਰਪਾਲ ਸਿੰਘ, ਭਿੰਦਰ ਸਿੰਘ, ਕੇਵਲ ਸਿੰਘ ਆਦਿ ਹਾਜ਼ਰ ਸਨ।