ਕਰੋਨਾ: ਲੁਧਿਆਣਾ ’ਚ 1041 ਪਾਜ਼ੇਟਿਵ ਕੇਸ, 2 ਮੌਤਾਂ

ਕਰੋਨਾ: ਲੁਧਿਆਣਾ ’ਚ 1041 ਪਾਜ਼ੇਟਿਵ ਕੇਸ, 2 ਮੌਤਾਂ

ਇੱਕ ਮਹਿਲਾ ਦੀ ਕਰੋਨਾ ਜਾਂਚ ਲਈ ਸੈਂਪਲ ਲੈਂਦੀ ਹੋਈ ਸਿਹਤ ਮੁਲਾਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਜਨਵਰੀ

ਸਨਅਤੀ ਸ਼ਹਿਰ ਵਿੱਚ ਅੱਜ ਫਿਰ ਕਰੋਨਾ ਦੇ 1041 ਮਰੀਜ਼ਾਂ ਦੀਆਂ ਕਰੋਨਾ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਨਾਲ ਹੀ 2 ਮਰੀਜ਼ਾਂ ਦੀ ਕਰੋਨਾ ਦੀ ਬਿਮਾਰੀ ਕਾਰਨ ਜਾਨ ਵੀ ਚਲੀ ਗਈ। ਇਸਦੇ ਨਾਲ ਹੀ ਬਾਹਰਲੇ ਸੂਬਿਆਂ ਤੇ ਜ਼ਿਲ੍ਹਿਆਂ ਨਾਲ ਸਬੰਧਤ 153 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਸਿਵਲ ਸਰਜਨ ਲੁਧਿਆਣਾ ਡਾ. ਐਸਪੀ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ਵਿੱਚ 1041 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਜਿਸ ਤੋਂ ਬਾਅਦ ਕੁੱਲ ਕਰੋਨਾ ਕੇਸਾਂ ਦੀ ਗਿਣਤੀ 98087 ਹੋ ਗਈ ਹੈ। ਜਿਨ੍ਹਾਂ ਵਿੱਚੋਂ 88595 ਮਰੀਜ਼ ਸਿਹਤਯਾਬ ਹੋ ਗਏ ਹਨ। ਮੌਜੂਦਾ ਸਮੇਂ ਵਿੱਚ ਐਕਟਿਵ ਮਰੀਜ਼ਾਂ ਦੀ ਗੱਲ ਕਰੀਏ ਤਾਂ ਹੁਣ ਜ਼ਿਲ੍ਹੇ ਵਿੱਚ 7348 ਕਰੋਨਾ ਦੇ ਐਕਟਿਵ ਮਰੀਜ਼ ਹਨ, ਜਿਨਾਂ ਵਿੱਚੋਂ 7221 ਘਰਾਂ ਵਿੱਚ ਇਕਾਂਤਵਾਸ ਹਨ, 14 ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਹਨ ਤੇ 113 ਮਰੀਜ਼ਾਂ ਦਾ ਪ੍ਰਾਈਵੇਟ ਹਸਪਤਾਲਾਂ ਵਿੱਚ ਭਰਤੀ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਹਸਪਤਾਲਾਂ ਵਿੱਚ ਅੱਜ ਦੋ ਕਰੋਨਾ ਮਰੀਜ਼ਾਂ ਦੀ ਮੌਤ ਹੋਈ, ਜਿਨਾਂ ਵਿੱਚੋਂ ਇੱਕ ਫੁੱਲਾਂਵਾਲ ਤੇ ਇੱਕ ਮਰੀਜ਼ ਸ਼ਹੀਦ ਭਗਤ ਸਿੰਘ ਨਗਰ ਦਾ ਰਹਿਣ ਵਾਲਾ ਸੀ। ਜਿਸ ਤੋਂ ਬਾਅਦ ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 2144 ਹੋ ਗਈ ਹੈ।

ਖੰਨਾ (ਨਿੱਜੀ ਪੱਤਰ ਪ੍ਰੇਰਕ): ਕਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਇਥੋਂ ਦੇ ਸਿਵਲ ਹਸਪਤਾਲ ਵਿੱਚ ਤੇਜ਼ ਕੀਤੀ ਕੋਵਿਡ ਜਾਂਚ ਦੌਰਾਨ ਆਏ ਦਿਨ ਸ਼ਹਿਰ ਵਿੱਚ ਨਵੇਂ ਕਰੋਨਾ ਕੇਸ ਸਾਹਮਣੇ ਆ ਰਹੇ ਹਨ। ਅੱਜ ਹਸਪਤਾਲ ਵਿੱਚ ਕੀਤੀ ਜਾਂਚ ਦੌਰਾਨ ਸ਼ਹਿਰ ’ਚ 30 ਕਰੋਨਾ ਕੇਸ ਸਾਹਮਣੇ ਆਏ ਅਤੇ ਇਕ ਵਿਅਕਤੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਪਾਲ ਨੇ ਕਿਹਾ ਕਿ ਕਰੋਨਾ ਪੀੜਤਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 124 ਸੈਂਪਲਾਂ ਦੀ ਰੈਪਿਡ ਐਂਟੀਜਨ ਟੈਸਟ ਜਾਂਚ ਕੀਤੀ ਗਈ। ਉਨ੍ਹਾਂ ਆਮ ਲੋਕਾਂ ਨੂੰ ਕਰੋਨਾ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਵੱਧ ਤੋਂ ਵੱਧ ਕਰੋਨਾ ਵੈਕਸੀਨ ਲਗਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਬਜਟ 2022-23 ਦੀ ਪੁਣ-ਛਾਣ

ਪੰਜਾਬ ਬਜਟ 2022-23 ਦੀ ਪੁਣ-ਛਾਣ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਸ਼ਹਿਰ

View All