ਕਰੋਨਾ: ਲੁਧਿਆਣਾ ’ਚ 114 ਪਾਜ਼ੇਟਿਵ

ਕਰੋਨਾ: ਲੁਧਿਆਣਾ ’ਚ 114 ਪਾਜ਼ੇਟਿਵ

ਲੁਧਿਆਣਾ(ਖੇਤਰੀ ਪ੍ਰਤੀਨਿਧ):

ਸਨਅਤੀ ਸ਼ਹਿਰ ਵਿੱਚ ਕਰੋਨਾ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਜ਼ਿਲ੍ਹੇ ਵਿੱਚ ਕਰੋਨਾ ਦੇ 114 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਕਰੋਨਾ ਮਰੀਜ਼ਾਂ ਵਿੱਚੋਂ 98 ਮਰੀਜ਼ ਲੁਧਿਆਣਾ ਜਦਕਿ 16 ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਲੁਧਿਆਣਾ ਨਾਲ ਸਬੰਧਤ ਦੋ ਕਰੋਨਾ ਮਰੀਜ਼ਾਂ ਦੀ ਅੱਜ ਮੌਤ ਹੋ ਜਾਣ ਦੀ ਵੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਕੈਲਾਸ਼ ਨਗਰ ਦੋਰਾਹਾ ਦੇ 60 ਸਾਲਾ ਵਿਅਕਤੀ ਦੀ ਡੀਐਮਸੀ ਵਿੱਚ ਜਦਕਿ 52 ਸਾਲਾ ਮਾਡਲ ਟਾਊਨ ਲੁਧਿਆਣਾ ਦੇ ਰਹਿਣ ਵਾਲੇ ਮਰੀਜ਼ ਦੀ ਦੀਪਕ ਹਸਪਤਾਲ ਵਿੱਚ ਮੌਤ ਹੋਈ ਹੈ। ਡਾ. ਬੱਗਾ ਨੇ ਦੱਸਿਆ ਕਿ ਅੱਜ 2500 ਨਵੇਂ ਸੈਂਪਲ ਲੈਬ ਵਿੱਚ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਲੋਕਾਂ ਨੂੰ ਸਮਾਜਿਕ ਦੂਰੀ ਰੱਖਣ ਤੇ ਮਾਸਕ ਪਾਉਣ ਦੀ ਅਪੀਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All