ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੁਲਾਈ
ਸ਼ਹਿਰ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਅੱਜ 23 ਨਵੇਂ ਕਰੋਨਾ ਮਰੀਜ਼ਾਂ ਦਾ ਪਤਾ ਲੱਗਾ ਹੈ ਜਦੋਂਕਿ ਲੁਧਿਆਣਾ ਤੋਂ ਬਾਹਰੋਂ ਸੱਤ ਮਰੀਜ ਇਲਾਜ ਲਈ ਇੱਥੋਂ ਦੇ ਹਸਪਤਾਲ ਵਿੱਚ ਆਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 23 ਨਵੇਂ ਕੇਸਾਂ ਪਤਾ ਲੱਗਣ ਨਾਲ ਕੁੱਲ ਸਰਗਰਮ ਮਰੀਜ਼ਾਂ ਦੀ ਗਿਣਤੀ 170 ਹੋ ਗਈ ਹੈ। ਅੱਜ ਕਿਸੇ ਵੀ ਮਰੀਜ਼ ਦੀ ਕਰੋਨਾ ਨਾਲ ਮੌਤ ਹੋਣ ਦੀ ਖ਼ਬਰ ਨਹੀਂ ਹੈ। ਸ਼ਹਿਰ ਵਿੱਚ ਹੁਣ ਤਕ 1 ਲੱਖ 10 ਹਜ਼ਾਰ 539 ਮਰੀਜ਼ ਕਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 1 ਲੱਖ 8 ਹਜ਼ਾਰ 76 ਮਰੀਜ਼ ਤੰਦਰੁਸਤ ਹੋ ਚੁੱਕੇ ਹਨ।