ਖੇਤਰੀ ਪ੍ਰਤੀਨਿਧ
ਲੁਧਿਆਣਾ, 14 ਅਗਸਤ
ਲੁਧਿਆਣਾ ਵਿੱਚ ਅੱਜ 36 ਸੈਂਪਲਾਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਅੱਜ ਜਿਨ੍ਹਾਂ ਨਵੇਂ 36 ਸੈਂਪਲਾਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ, ਇਨ੍ਹਾਂ ਵਿੱਚੋਂ 26 ਜ਼ਿਲ੍ਹਾ ਲੁਧਿਆਣਾ ਜਦ ਕਿ 10 ਬਾਹਰਲੇ ਜ਼ਿਲ੍ਹਿਆਂ/ਸੂਬਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਅੱਜ ਵੀ 3112 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ, ਸਮੇਂ ਸਮੇਂ ’ਤੇ ਹੱਥਾਂ ਨੂੰ ਸਾਫ ਕਰਦੇ ਰਹਿਣ, ਸਿਹਤ ਖਰਾਬ ਹੋਣ ’ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ ਲਈ ਆਖਿਆ ਹੈ।