ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਅਗਸਤ
ਜ਼ਿਲ੍ਹੇ ਵਿੱਚ ਲਗਾਤਾਰ ਕਰੋਨਾ ਦੇ ਕੇਸ ਵਧਦੇ ਜਾ ਰਹੇ ਹਨ, ਲੁਧਿਆਣਾ ਵਿੱਚ ਅੱਜ ਵੀ ਕਰੋਨਾ 30 ਨਵੇਂ ਮਰੀਜ਼ ਸਾਹਮਣੇ ਆਏ ਹਨ। ਪਿਛਲੇ 5 ਦਿਨਾਂ ਵਿੱਚ ਹੀ ਕਰੋਨਾ ਨਾਲ ਚਾਰ ਮੌਤਾਂ ਹੋ ਚੁੱਕੀਆਂ ਹਨ। ਸਿਵਲ ਸਰਜਨ ਡਾ. ਹਤਿੰਦਰ ਕੌਰ ਨੇ ਦੱਸਿਆ ਕਿ ਜੋ ਸੈਂਪਲ ਟੈਸਟ ਲਏ ਭੇਜੇ ਗਏ ਹਨ, ਉਨ੍ਹਾਂ ਵਿੱਚੋਂ 30 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਤੋਂ ਬਾਅਦ ਹੁਣ ਕੁੱਲ ਕੇਸਾਂ ਦੀ ਗਿਣਤੀ 112657 ਹੋ ਗਏ ਹਨ, ਜਿਨ੍ਹਾਂ ਵਿੱਚੋਂ 109399 ਮਰੀਜ਼ ਸਿਹਤਯਾਬ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਐਕਟਿਵ 254 ਕੇਸਾਂ ਵਿੱਚੋਂ 238 ਮਰੀਜ਼ ਘਰਾਂ ਵਿੱਚ ਇਕਾਂਤਵਾਸ ਹਨ, 3 ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਅਤੇ 13 ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਭਰਤੀ ਹੈ। ਪਿਛਲੇ 5 ਦਿਨਾਂ ਵਿੱਚ 4 ਮਰੀਜ਼ਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ।