ਕਰੋਨਾ: ਲੁਧਿਆਣਾ ਵਿੱਚ ਚਾਰ ਜਣਿਆਂ ਦੀ ਮੌਤ; 415 ਨਵੇਂ ਕੇਸ

ਕਰੋਨਾ: ਲੁਧਿਆਣਾ ਵਿੱਚ ਚਾਰ ਜਣਿਆਂ ਦੀ ਮੌਤ; 415 ਨਵੇਂ ਕੇਸ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 7 ਅਪਰੈਲ

ਜ਼ਿਲ੍ਹਾ ਲੁਧਿਆਣਾ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਰੋਜ਼ਾਨਾ ਵੱਧਦੀ ਜਾ ਰਹੀ ਹੈ, ਅੱਜ ਫਿਰ ਲੁਧਿਆਣਾ ਵਿਚ 415 ਨਵੇਂ ਮਰੀਜ਼ਾਂ ਦੀਆਂ ਕਰੋਨਾ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਨਾਲ ਹੀ ਚਾਰ ਲੋਕਾਂ ਦੀ ਕਰੋਨਾ ਕਾਰਨ ਜਾਨ ਵੀ ਚਲੀ ਗਈ। ਇਸ ਸਬੰਧੀ ਲੁਧਿਆਣਾ ਦੇ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਅੱਜ 415 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ 37,189 ਹੋ ਗਈ ਹੈ। ਇਨ੍ਹਾਂ ਵਿੱਚੋਂ ਕੁੱਲ 33,016 ਮਰੀਜ਼ ਸਿਹਤਯਾਬ ਹੋ ਗਏ ਹਨ ਤੇ ਮੌਜੂਦਾ ਸਮੇਂ ਵਿਚ 2987 ਮਰੀਜ਼ਾਂ ਦਾ ਵੱਖ ਵੱਖ ਹਸਪਤਾਲਾਂ ਤੇ ਘਰਾਂ ਵਿਚ ਇਲਾਜ ਚੱਲ ਰਿਹਾ ਹੈ।

‘ਵਿਸ਼ਵ ਸਿਹਤ ਦਿਵਸ’ ’ਤੇ ਟੀਕਾਕਰਨ ਕੈਂਪ

ਲੁਧਿਆਣਾ (ਖੇਤਰੀ ਪ੍ਰਤੀਨਿਧ): ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿੱਚ ‘ਵਿਸ਼ਵ ਸਿਹਤ ਦਿਵਸ’ ਮੌਕੇ ਕਰੋਨਾ ਤੋਂ ਬਚਾਅ ਵਾਸਤੇ ਟੀਕਾਕਰਨ ਕੈਂਪ ਲਗਾਇਆ ਗਿਆ। ਇਹ ਟੀਕਾਕਰਨ ਕੈਂਪ ਯੂਨੀਵਰਸਿਟੀ ਦੇ ਵਨ ਹੈਲਥ ਕੇਂਦਰ ਵਿੱਚ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਕੌਰ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਸਤਿਆਵਾਨ ਰਾਮਪਾਲ ਅਤੇ ਵਨ ਹੈਲਥ ਕੇਂਦਰ ਦੇ ਨਿਰਦੇਸ਼ਕ ਡਾ. ਜਸਬੀਰ ਬੇਦੀ ਆਦਿ ਉਚੇਚੇ ਤੌਰ ’ਤੇ ਹਾਜ਼ਰ ਹੋਏ। ਕੈਂਪ ਵਿਚ 45 ਸਾਲ ਤੋਂ ਵੱਧ ਉਮਰ ਦੇ 100 ਤੋਂ ਵਧੇਰੇ ਮੁਲਾਜ਼ਮਾਂ ਦਾ ਟੀਕਾਕਰਨ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All