ਕਰੋਨਾ ਨੇ ਲਈ ਨੌਂ ਮਰੀਜ਼ਾਂ ਦੀ ਜਾਨ

768 ਨਵੇਂ ਕੇਸ ਪਾਜ਼ੇਟਿਵ; ਕੋਵੀਸ਼ੀਲਡ ਦੀ ਦੂਜੀ ਖੁਰਾਕ ਸਬੰਧੀ ਮੁਹਿੰਮ ਅੱਜ ਤੋਂ

ਕਰੋਨਾ ਨੇ ਲਈ ਨੌਂ ਮਰੀਜ਼ਾਂ ਦੀ ਜਾਨ

ਲੁਧਿਆਣਾ ਦੀਆਂ ਮਾਰਕੀਟਾਂ ਵਿੱਚ ਕਰੋਨਾ ਨੇਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਲੋਕ। -ਫੋਟੋ: ਧੀਮਾਨ

ਸਤਵਿੰਦਰ ਬਸਰਾ

ਲੁਧਿਆਣਾ, 18 ਅਪਰੈਲ

ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 768 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਵਿਡ ਕਾਰਨ ਨੌਂ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ 490 ਸ਼ੱਕੀ ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਅੱਜ ਕਰੋਨਾ ਦੇ ਨਵੇਂ ਆਏ 768 ਮਾਮਲਿਆਂ ਵਿੱਚੋਂ 685 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਜਦਕਿ 83 ਹੋਰ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਤ ਹਨ। ਇਸੇ ਤਰ੍ਹਾਂ ਜਿਹੜੇ 9 ਕਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਉਨ੍ਹਾਂ ਵਿੱਚ 5 ਲੁਧਿਆਣਾ ਨਾਲ, 2 ਬਰਨਾਲਾ ਨਾਲ ਅਤੇ 1-1 ਮਰੀਜ਼ ਗੁਰਦਾਸਪੁਰ ਅਤੇ ਹਰਿਆਣਾ ਨਾਲ ਸਬੰਧਤ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਵਿੱਚ ਕਰੋਨਾ ਦੇ ਠੀਕ ਹੋਣ ਵਾਲੇ ਮਰੀਜ਼ਾਂ ਦਾ ਪ੍ਰਤੀਸ਼ਤ ਵੀ 86.79 ਫੀਸਦ ਹੋ ਗਿਆ ਹੈ। ਅੱਜ 8337 ਸ਼ੱਕੀ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ।

ਕੋਵਿਡ-19 ਤੋਂ ਬਚਾਅ ਲਈ ਕੋਵੀਸ਼ੀਲਡ ਦੀ ਦੂਜੀ ਖੁਰਾਕ ਸਿਹਤ ਵਿਭਾਗ ਵੱਲੋਂ 19 ਅਪਰੈਲ ਨੂੰ ਲਾਈ ਜਾਵੇਗੀ। ਇਸ ਸਬੰਧੀ ਡਿਪਟੀ ਡਾਇਰੈਕਟਰ ਡਾ. ਕਿਰਨ ਆਹਲੂਵਾਲੀਆ ਨੇ ਦੱਸਿਆ ਕਿ ਕੋਵੀਸ਼ੀਲਡ ਦੀ ਇਹ ਦੂਜੀ ਖੁਰਾਕ ਸਿਵਲ ਹਸਪਤਾਲ, ਐੱਮ.ਸੀ.ਐੱਚ. ਵਰਧਮਾਨ, ਯੂ.ਸੀ.ਐੱਚ.ਸੀ. ਜਵੱਦੀ ਅਤੇ ਸਿਵਲ ਸਰਜਨ ਦਫਤਰ ਵਿੱਚ ਵਿਸ਼ੇਸ ਕੈਂਪ ਰਾਹੀਂ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਦੂਜੀ ਡੋਜ਼ ਬਕਾਇਆ ਹੈ, ਉਹ ਇਨ੍ਹਾਂ ਹਸਪਤਾਲਾਂ ਵਿੱਚ ਜਾ ਕੇ ਆਪਣਾ ਟੀਕਾਕਰਨ ਕਰਵਾ ਸਕਦੇ ਹਨ। ਦੂਜੇ ਪਾਸੇ ਸਿਹਤ ਵਿਭਾਗ ਦੇ ਮਾਸ ਸਿੱਖਿਆ ਅਤੇ ਮੀਡੀਆ (ਐੱਮ.ਈ.ਐੱਮ) ਵਿੰਗ ਨੇ ਲੋਕਾਂ ਨੂੰ ਟੀਕਾਕਰਨ ਪ੍ਰਤੀ ਜਾਗਰੂਕ ਕਰਨ ਅਤੇ ਇਸ ਸਬੰਧੀ ਅਫਵਾਹਾਂ ਨੂੰ ਦੂਰ ਕਰਨ ਲਈ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਕਿਹਾ ਕਿ ਕਰੋਨਾ ਨਾਲ ਨਜਿੱਠਣ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਪੁਨੀਤ ਜੁਨੇਜਾ ਨੇ ਕਿਹਾ ਕਿ ਲੋਕਾਂ ਨੂੰ ਟੀਕੇ ਬਾਰੇ ਕਿਸੇ ਵੀ ਤਰ੍ਹਾਂ ਦੀਆਂ ਮਿੱਥਾਂ ਜਾਂ ਅਫਵਾਹਾਂ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All