ਕਰੋਨਾ: ਟੀਕਾਕਰਨ ਲਈ ਸੇਵਾ ਕੇਂਦਰ ’ਤੇ ਰਜਿਸਟ੍ਰੇਸ਼ਨ ਸ਼ੁਰੂ

ਕਰੋਨਾ: ਟੀਕਾਕਰਨ ਲਈ ਸੇਵਾ ਕੇਂਦਰ ’ਤੇ ਰਜਿਸਟ੍ਰੇਸ਼ਨ ਸ਼ੁਰੂ

ਲੁਧਿਆਣਾ ਵਿੱਚ ਬਿਰਧ ਔਰਤ ਕਰੋਨਾ ਰੋਕੂ ਟੀਕਾ ਲਗਵਾਉਂਦੀ ਹੋਈ। -ਫੋਟੋ: ਇੰਦਰਜੀਤ ਵਰਮਾ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 4 ਮਾਰਚ

ਲੁਧਿਆਣਾ ਵਿੱਚ ਕਰੋਨਾ ਦੇ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਲਈ ਅੱਜ ਜ਼ਿਲ੍ਹੇ ਦੇ ਸੇਵਾ ਕੇਂਦਰਾਂ ’ਤੇ ਕੋਵਿਡ-19 ਰੋਕੂ ਟੀਕੇ ਦੀ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ-ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਮੁੱਚੇ 38 ਸੇਵਾ ਕੇਂਦਰਾਂ ਵਿੱਚ ਕੋਵਿਡ-19 ਟੀਕਾਕਰਨ ਲਈ ਰਜਿਸਟਰੇਸ਼ਨ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਰਜਿਸਟ੍ਰੇਸ਼ਨ ਦੀ ਸਹੂਲਤ ਲਈ 30 ਰੁਪਏ ਦੀ ਫੀਸ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਆਪਣੇ ਨਾਲ ਆਪਣਾ ਅਧਾਰ ਕਾਰਡ, ਮੋਬਾਈਲ ਫੋਨ ਅਤੇ ਸਹਿ-ਰੋਗ ਹੋਣ ਦੀ ਸਥਿਤੀ ਵਿੱਚ ਮੈਡੀਕਲ ਸਰਟੀਫਿਕੇਟ ਨਾਲ ਲੈ ਕੇ ਆਉਣਾ ਹੋਵੇਗਾ। ਉਨ੍ਹਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਹਿ-ਰੋਗਾਂ ਵਾਲੇ ਵਿਅਕਤੀ ਮੁਹਿੰਮ ਦੇ ਤੀਜੇ ਪੜਾਅ ਦੌਰਾਨ ਟੀਕਾਕਰਨ ਦੇ ਯੋਗ ਹਨ ਅਤੇ ਉਹ ਜ਼ਿਲ੍ਹੇ ਭਰ ਦੇ ਸਮੁੱਚੇ 38 ਸੇਵਾ ਕੇਂਦਰਾਂ ’ਤੇ ਟੀਕਾਕਰਨ ਲਈ ਰਜਿਸ਼ਟ੍ਰੇਸ਼ਨ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿੱਚ ਟੀਕਾਕਰਨ ਰਜਿਸਟਰੇਸ਼ਨ ਇੱਕ ਓਟੀਪੀ ਆਧਾਰਤ ਸਿਸਟਮ ਹੈ, ਜਿਥੇ ਲਾਭਪਾਤਰੀਆਂ ਦੇ ਮੋਬਾਈਲ ਨੰਬਰ ’ਤੇ ਪਾਸਵਰਡ ਭੇਜਿਆ ਜਾਂਦਾ ਹੈ। ਇਸ ਲਈ ਸਾਰੇ ਯੋਗ ਲਾਭਪਾਤਰੀ ਸੇਵਾ ਕੇਂਦਰ ਆਉਣ ਵੇਲੇ ਆਪਣੇ ਮੋਬਾਈਲ ਜ਼ਰੂਰ ਨਾਲ ਲੈ ਕੇ ਆਉਣ। ਲਾਭਪਾਤਰੀਆਂ ਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ’ਤੇ ਟੀਕਾਕਰਨ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਪ੍ਰਾਪਤ ਹੋਵੇਗੀ।

ਲੁਧਿਆਣਾ ਵਿੱਚ ਕਰੋਨਾ ਨਾਲ ਤਿੰਨ ਹੋਰ ਮੌਤਾਂ

ਲੁਧਿਆਣਾ (ਟਨਸ): ਜ਼ਿਲ੍ਹਾ ਲੁਧਿਆਣਾ ਵਿਚ ਕਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਪਿਛਲੇ ਕਈ ਦਿਨਾਂ ਤੋਂ ਕਰੋਨਾ ਦੇ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਅੱਜ ਵੀ ਜ਼ਿਲ੍ਹੇ ਵਿਚ ਕਰੋਨਾ ਨਾਲ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਤੇ 106 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਮੌਜੂਦਾ ਸਮੇਂ ਵਿਚ ਐਕਿਟਵ ਕੇਸਾਂ ਦੀ ਗਿਣਤੀ ਵੀ 689 ਹੋ ਗਈ ਹੈ। ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਜ਼ਿਲ੍ਹਾ ਲਧਿਆਣਾ ਨਾਲ ਸਬੰਧਤ ਅੱਜ 106 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸ ਤੋਂ ਬਾਅਦ ਕਰੋਨਾ ਦੇ ਕੇਸਾਂ ਦੀ ਕੁੱਲ ਗਿਣਤੀ 27473 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ 5 ਅਧਿਆਪਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਨ੍ਹਾਂ ਵਿਚ ਦੋ ਅਧਿਆਪਕ ਦੁਗਰੀ ਸਥਿਤ ਐਡੂਸਕੇਅਰ ਟਿਉਸ਼ਨ ਸੈਂਟਰ, 1 ਸਰਕਾਰੀ ਸਕੂਲ ਮਾਨੂੰਪੁਰ ਖੰਨਾ, 1 ਅਧਿਆਪਕ ਸਰਕਾਰੀ ਸਕੂਲ ਗਿਦੜਵਿੰਡੀ ਜਗਰਾਉਂ ਤੇ ਇੱਕ ਅਧਿਆਕ ਜੋਸਫ਼ ਸਕੂਲ ਦੁਗਰੀ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਐਸਪੀਐਸ ਹਸਪਤਾਲ ਦੀ ਨਰਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All