ਕਰੋਨਾ: ਤਿਉਹਾਰਾਂ ਦੌਰਾਨ ਪ੍ਰਸ਼ਾਸਨ ਹੋਇਆ ਸਖ਼ਤ

ਕਰੋਨਾ: ਤਿਉਹਾਰਾਂ ਦੌਰਾਨ ਪ੍ਰਸ਼ਾਸਨ ਹੋਇਆ ਸਖ਼ਤ

ਲੁਧਿਆਣਾ ਦੇ ਫੀਲਡਗੰਜ ਬਾਜ਼ਾਰ ਵਿੱਚ ਕਰਵਾਚੌਥ ਤੋਂ ਪਹਿਲਾਂ ਲੱਗੀ ਭੀੜ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ

ਲੁਧਿਆਣਾ, 23 ਅਕਤੂਬਰ

ਤਿਉਹਾਰਾਂ ਦੇ ਸੀਜ਼ਨ ਦੌਰਾਨ ਕਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿੱਚ ਕਰੋਨਾ ਸੈਪਲਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਟੈਸਟਿੰਗ ’ਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਐਂਟਰੀ ਪੁਆਇੰਟਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਸਕੂਲਾਂ, ਕਾਲਜਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕ ਅਤੇ ਹੋਰ ਸਟਾਫ, ਹਸਪਤਾਲ, ਲੇਬਰ ਕਲੋਨੀਆਂ ਅਤੇ ਸੰਘਣੀ ਆਬਾਦੀ ਵਾਲੇ ਖੇਤਰ, ਉਦਯੋਗ, ਨਸ਼ਾ ਛੁਡਾਊ ਕੇਂਦਰ, ਜਿੰਮ ਅਤੇ ਹੋਰ ਸਥਾਨਾਂ ’ਤੇ ਸੈਂਪਲ ਲੈਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਣ ਕਿਉਂਕਿ ਇਨ੍ਹਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਆਪਣੀਆਂ ਦੁਕਾਨਾਂ ’ਤੇ ਆਉਣ ਵਾਲੇ ਗਾਹਕਾਂ ਨੂੰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਦਾ ਸ਼ਿਕਾਰ ਨਾ ਹੋਣ ਇਸ ਤੋਂ ਇਲਾਵਾ ਕਰੋਨਾ ਤੋ ਸੁਰੱਖਿਆ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਜਿਸ ਵਿੱਚ ਮਾਸਕ ਪਾਉਣਾ, ਸਮਾਜਕ ਦੂਰੀ ਬਣਾਈ ਰੱਖਣਾ, ਹੱਥ ਧੋਣੇ ਅਤੇ ਹੋਰ ਸ਼ਾਮਲ ਹਨ। 

ਲੁਧਿਆਣਾ ਵਿੱਚ ਡੇਂਗੂ ਦਾ ਕਹਿਰ ਵਧਿਆ

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਸਨਅਤੀ ਸ਼ਹਿਰ ਵਿੱਚ ਕਰੋਨਾ ਦਾ ਕਹਿਰ ਭਾਵੇਂ ਘੱਟ ਗਿਆ ਹੈ, ਪਰ ਇਸ ਦੇ ਨਾਲ ਹੀ ਹੁਣ ਸ਼ਹਿਰ ਵਾਸੀਆਂ ਨੂੰ ਡੇਂਗੂ ਨੇ ਨਵੀਂ ਪ੍ਰੇਸ਼ਾਨੀ ਵਿੱਚ ਪਾ ਦਿੱਤਾ ਹੈ। ਅੱਜ ਡੇਂਗੂ ਦੇ 65 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਤਿਉਹਾਰੀ ਦਿਨਾਂ ਵਿੱਚ ਪ੍ਰਸ਼ਾਸਨ ਨੂੰ ਵੀ ਭਾਜੜਾਂ ਪੈ ਗਈਆਂ ਹਨ। ਸਿਹਤ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਅੱਜ 65 ਨਵੇਂ ਮਰੀਜ਼ ਡੇਂਗੂ ਦੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੁੱਲ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 696 ਹੋ ਗਏ ਹਨ। ਅੱਜ ਆਏ ਕੇਸ ਗੁਰਪਾਲ ਨਗਰ, ਮਿਲਰਗੰਜ,  ਮਾਲੀ ਗੰਜ, ਲਕਸ਼ਮੀ ਨਗਰ, ਹੈਬੋਵਾਲ, ਗਰੇਵਾਲ ਕਲੋਨੀ, ਪੱਖੋਵਾਲ ਰੋਡ, ਭਾਰਤੀ ਨਗਰ, ਪ੍ਰਤਾਪਪੁਰ, ਸਲੇਮ ਟਾਬਰੀ, ਰਾਜਗੁਰੂ ਨਗਰ, ਗੋਪਾਲ ਨਗਰ, ਨਿਊ ਦੀਪ ਨਗਰ, ਸ਼ਾਹਪੁਰ ਰੋਡ, ਘੁਮਾਰ ਮੰਡੀ, ਜਗਤ ਨਗਰ, ਜੱਸੀਆਂ ਰੋਡ, ਰਣਜੀਤ ਨਗਰ, ਮੋਚਾਪੁਰ ਬਾਜ਼ਾਰ ਤੇ ਦੁਗਰੀ ਇਲਾਕੇ ਸਣੇ ਹੋਰ ਕਈ ਇਲਾਕੇ ਸ਼ਾਮਲ ਹਨ। 

ਕਰੋਨਾ ਦਾ ਇੱਕ ਮਰੀਜ਼ ਮਿਲਿਆ

ਲੁਧਿਆਣਾ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਅੱਜ ਘੱਟ ਹੀ ਰਹੀ। ਸਿਵਲ ਸਰਜਨ ਲੁਧਿਆਣਾ ਡਾ. ਐੱਸਪੀ ਸਿੰਘ ਨੇ ਦੱਸਿਆ ਕਿ ਅੱਜ ਕਰੋਨਾ ਦਾ ਇੱਕ ਕੇਸ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਕੁੱਲ ਕਰੋਨਾ ਕੇਸਾਂ ਦੀ ਗਿਣਤੀ 87592 ਪੁੱਜ ਗਈ ਹੈ, ਜਿਨ੍ਹਾਂ ਵਿੱਚੋਂ 85458 ਮਰੀਜ਼ ਸਿਹਤਯਾਬ ਹੋ ਗਏ ਹਨ, 29 ਐਕਟਿਵ ਕੇਸ ਹਨ, ਜਿਨ੍ਹਾਂ ਵਿੱਚੋਂ 4 ਮਰੀਜ਼ ਹਸਪਤਾਲਾਂ ਵਿੱਚ ਦਾਖਲ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All