ਕਰੋਨਾ ਦੀ ਮਾਰ: ਨਗਰ ਨਿਗਮ ਦਾ ਖ਼ਜ਼ਾਨਾ ਖਾਲੀ

ਠੇਕੇ ’ਤੇ ਭਰਤੀ 40 ਬੀਐਂਡਆਰ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਨੋਟਿਸ ਜਾਰੀ

ਕਰੋਨਾ ਦੀ ਮਾਰ: ਨਗਰ ਨਿਗਮ ਦਾ ਖ਼ਜ਼ਾਨਾ ਖਾਲੀ

ਨਗਰ ਨਿਗਮ ਦੀ ਇਮਾਰਤ ਦਾ ਬਾਹਰੀ ਦਿ੍ਰਸ਼।

ਗਗਨਦੀਪ ਅਰੋੜਾ
ਲੁਧਿਆਣਾ, 4 ਜੁਲਾਈ

ਕਰੋਨਾਵਾਇਰਸ ਦੀ ਮਾਰ ਸਿੱਧੇ ਤੌਰ ’ਤੇ ਲੋਕਾਂ ਦੀ ਨੌਕਰੀ ’ਤੇ ਪੈ ਰਹੀ ਹੈ। ਅਜਿਹੇ ਹੀ ਹਾਲਾਤ ਨਗਰ ਨਿਗਮ ਦੇ ਵੀ ਹੋ ਗਏ ਹਨ। ਖ਼ਜ਼ਾਨਾ ਖਾਲੀ ਹੋਣ ਕਾਰਨ ਨਗਰ ਨਿਗਮ ਨੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਵਾਲੀ ਕੰਪਨੀ ਨੂੰ ਅੱਗੇ ਕੰਮ ਬੰਦ ਕਰਨ ਲਈ ਨੋਟਿਸ ਦੇ ਦਿੱਤਾ ਹੈ। ਇਸ ਤੋਂ ਬਾਅਦ ਕੰਪਨੀ ਨੇ ਨਗਰ ਨਿਗਮ ਵਿੱਚ ਠੇਕੇ ’ਤੇ ਕੰਮ ਕਰਨ ਵਾਲੇ 40 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਕਾਰਨ ਮੁਲਾਜ਼ਮਾਂ ਦੀ ਪਰੇਸ਼ਾਨੀ ਵੱਧ ਗਈ ਹੈ। ਇੱਕ ਸਾਰ 40 ਮੁਲਾਜ਼ਮ ਬੇਰੁਜ਼ਗਾਰ ਹੋ ਜਾਣਗੇ।

ਇਹ ਸਾਰੇ ਮੁਲਾਜ਼ਮ ਪ੍ਰਾਈਵੇਟ ਕੰਪਨੀ ਵੱਲੋਂ ਰੱਖੇ ਗਏ ਸਨ, ਜੋਕਿ ਬੀਐਂਡਆਰ ਸ਼ਾਖਾ ਵਿਚ ਕੰਮ ਕਰਦੇ ਸਨ। ਪਿਛਲੇ ਕਈ ਸਾਲਾਂ ਤੋਂ ਇਹ ਮੁਲਾਜ਼ਮ ਕੰਮ ਕਰਦੇ ਆ ਰਹੇ ਹਨ। ਹੁਣ ਕਰੋਨਾਵਾਇਰਸ ਤੇ ਲੌਕਡਾਊਨ ਤੋਂ ਬਾਅਦ ਜਿਹੜੇ ਕੰਪਨੀ ਦੇ ਅਧੀਨ ਇਹ ਕੰਮ ਕਰਦੇ ਹਨ, ਉਨ੍ਹਾਂ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ ਵਿਚੋਂ ਇੱਕ ਨੇ ਦੱਸਿਆ ਕਿ ਕੰਪਨੀ ਨੇ ਨੋਟਿਸ ਵਿੱਚ ਦੱਸਿਆ ਹੈ ਕਿ ਨਗਰ ਨਿਗਮ ਦੇ ਖ਼ਜ਼ਾਨਾ ਖ਼ਾਲੀ ਹੋਣ ਕਾਰਨ ਉਨ੍ਹਾਂ ਨੇ ਕੰਪਨੀ ਨੂੰ ਜਵਾਬ ਦੇ ਦਿੱਤਾ ਹੈ। ਨਗਰ ਨਿਗਮ ਨੇ ਕੰਪਨੀ ਨੂੰ ਕਹਿ ਦਿੱਤਾ ਹੈ ਕਿ ਅਗਲੇ ਮਹੀਨੇ ਤੋਂ ਕੰਮ ਨਾ ਕੀਤਾ ਜਾਵੇ। ਮੁਲਾਜ਼ਮਾਂ ਨੇ ਦੱਸਿਆ ਕਿ 40 ਐਸਡੀਓ ਨੂੰ ਇਹ ਨੋਟਿਸ ਮਿਲ ਗਿਆ ਹੈ। ਮੁਲਾਜ਼ਮਾਂ ਨੇ ਹੁਣ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਉਨ੍ਹਾਂ ਬਾਰੇ ਸੋਚਿਆ ਜਾਵੇ, ਜੇਕਰ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਏਗਾ ਤਾਂ ਉਨ੍ਹਾਂ ਦਾ ਘਰ ਚਲਣਾ ਮੁਸ਼ਕਲ ਹੋ ਜਾਏਗਾ।

ਮੁਲਾਜ਼ਮਾਂ ਨੇ ਦੱਸਿਆ ਕਿ ਸਾਰੇ ਮੁਲਾਜ਼ਮ 3 ਤੋਂ 4 ਸਾਲਾਂ ਤੋਂ ਇੱਥੇ ਕੰਮ ਕਰ ਰਹੇ ਹਨ। ਹੁਣ ਇੱਕੋਂ ਨੋਟਿਸ ਜਾਰੀ ਕਰ ਉਨ੍ਹਾਂ ਨੂੰ ਕੰਮ ਬੰਦ ਕਰਨ ਦੀ ਗੱਲ ਕਹਿ ਦਿੱਤੀ ਗਈ ਹੈ।

ਮੇਅਰ ਵੱਲੋਂ ਦੁਬਾਰਾ ਨੌਕਰੀ ’ਤੇ ਰੱਖਣ ਦਾ ਭਰੋਸਾ

ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਉਹ ਸੀਨੀਅਰ ਅਧਿਕਾਰੀਆਂ ਨਾਲ ਇਸ ਬਾਰੇ ਗੱਲ ਕਰ ਰਹੇ ਹਨ। ਜਿਹੜੇ ਮੁਲਾਜ਼ਮ ਚੰਗਾ ਕਰ ਰਹੇ ਸਨ, ਉਨ੍ਹਾਂ ਨੂੰ ਨੌਕਰੀ ’ਤੇ ਦੁਬਾਰਾ ਰੱਖਿਆ ਜਾਏਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All