ਨਿਗਮ ਨੇ ਨਾਜਾਇਜ਼ ਕਲੋਨੀ ਢਾਹੀ
ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਨਗਰ ਨਿਗਮ ਨੇ ਅੱਜ ਲੋਹਾਰਾ ਇਲਾਕੇ ਵਿੱਚ ਇੱਕ ਨਿਰਮਾਣ ਅਧੀਨ ਗੈਰ-ਕਾਨੂੰਨੀ ਕਲੋਨੀ ਢਾਹ ਦਿੱਤੀ। ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਨਗਰ ਨਿਗਮ ਜ਼ੋਨ-ਸੀ ਦੀ ਬਿਲਡਿੰਗ ਸ਼ਾਖਾ ਨੇ ਗੈਰ-ਕਾਨੂੰਨੀ ਉਸਾਰੀ...
Advertisement
ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਨਗਰ ਨਿਗਮ ਨੇ ਅੱਜ ਲੋਹਾਰਾ ਇਲਾਕੇ ਵਿੱਚ ਇੱਕ ਨਿਰਮਾਣ ਅਧੀਨ ਗੈਰ-ਕਾਨੂੰਨੀ ਕਲੋਨੀ ਢਾਹ ਦਿੱਤੀ। ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਨਗਰ ਨਿਗਮ ਜ਼ੋਨ-ਸੀ ਦੀ ਬਿਲਡਿੰਗ ਸ਼ਾਖਾ ਨੇ ਗੈਰ-ਕਾਨੂੰਨੀ ਉਸਾਰੀ ਵਿਰੁੱਧ ਕਾਰਵਾਈ ਕੀਤੀ। ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਮਾਲਕ ਗੈਰ-ਕਾਨੂੰਨੀ ਤੌਰ ’ਤੇ ਉਸਾਰੀ ਦਾ ਕੰਮ ਕਰ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਸਾਈਟ ’ਤੇ ਵਿਛਾਈਆਂ ਗਈਆਂ ਸੀਵਰੇਜ ਲਾਈਨਾਂ ਨੂੰ ਢਾਹ ਦਿੱਤਾ ਹੈ। ਮਾਲਕ ਨੂੰ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ ਅਤੇ ਜੇਕਰ ਉਹ ਦੁਬਾਰਾ ਗੈਰ-ਕਾਨੂੰਨੀ ਉਸਾਰੀ ਸ਼ੁਰੂ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
