DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਨਿਗਮ ਸਖ਼ਤ

ਮੇਅਰ ਵੱਲੋਂ ਹੈਬੋਵਾਲ ਡੇਅਰੀ ਕੰਪਲੈਕਸ ਦਾ ਦੌਰਾ; ਡੇਅਰੀ ਰਹਿੰਦ-ਖੂੰਹਦ ਸੋਧਣ ਵਾਲੇ ਪਲਾਂਟ ਦਾ ਜਾਇਜ਼ਾ

  • fb
  • twitter
  • whatsapp
  • whatsapp
featured-img featured-img
ਸੋਧ ਪਲਾਂਟ ਦਾ ਜਾਇਜ਼ਾ ਲੈਂਦੀ ਹੋਈ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ।
Advertisement

ਸ਼ਹਿਰ ਦੇ ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਅੱਜ ਹੈਬੋਵਾਲ ਡੇਅਰੀ ਕੰਪਲੈਕਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਜਿੱਥੇ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਨਿਰੀਖਣ ਕੀਤਾ, ਉੱਥੇ ਹੀ ਡੇਅਰੀ ਮਾਲਕਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਅਤੇ ਕੌਂਸਲਰ ਦੇ ਪਤੀ ਮੁਨੀਸ਼ ਸ਼ਾਹ ਸਮੇਤ ਨਿਗਮ ਦੇ ਕਈ ਉੱਚ ਅਧਿਕਾਰੀ ਹਾਜ਼ਰ ਸਨ।

ਨਿਰੀਖਣ ਦੌਰਾਨ ਮੇਅਰ ਨੇ ਡੇਅਰੀ ਕੰਪਲੈਕਸ ਵਿੱਚ ਰਹਿੰਦ-ਖੂੰਹਦ ਨੂੰ ਸੋਧਣ ਲਈ ਲਗਾਏ ਗਏ ਐਫਲੂਐਂਟ ਟਰੀਟਮੈਂਟ ਪਲਾਂਟ (ਈਟੀਪੀ) ਦਾ ਜਾਇਜ਼ਾ ਲਿਆ। ਮੇਅਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਪਲਾਂਟ ਦੇ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡੇਅਰੀਆਂ ਵਿੱਚੋਂ ਨਿਕਲਣ ਵਾਲਾ ਗੰਦਾ ਪਾਣੀ ਸਿੱਧਾ ਬੁੱਢੇ ਦਰਿਆ ਵਿੱਚ ਨਹੀਂ ਜਾਣਾ ਚਾਹੀਦਾ, ਕਿਉਂਕਿ ਇਹ ਦਰਿਆ ਦੀ ਸਿਹਤ ਲਈ ਸਭ ਤੋਂ ਵੱਡਾ ਖ਼ਤਰਾ ਹੈ। ਮੇਅਰ ਇੰਦਰਜੀਤ ਕੌਰ ਨੇ ਡੇਅਰੀ ਮਾਲਕਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਤੋਂ ਜ਼ਮੀਨੀ ਪੱਧਰ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਡੇਅਰੀ ਉਦਯੋਗ ਨੂੰ ਖ਼ਤਮ ਨਹੀਂ ਕਰਨਾ ਚਾਹੁੰਦੀ, ਸਗੋਂ ਇਸ ਨੂੰ ਵਾਤਾਵਰਨ ਪੱਖੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੇਅਰ ਨੇ ਦੱਸਿਆ ਕਿ ਡੇਅਰੀ ਕੰਪਲੈਕਸਾਂ ਵਿੱਚ ਹੁਣ ਘਰ-ਘਰ ਜਾ ਕੇ ਗੋਹਾ ਚੁੱਕਣ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਸ ਨਾਲ ਡੇਅਰੀ ਮਾਲਕਾਂ ਨੂੰ ਜਿੱਥੇ ਸਫ਼ਾਈ ਰੱਖਣ ਵਿੱਚ ਮਦਦ ਮਿਲੇਗੀ, ਉੱਥੇ ਹੀ ਸੀਵਰੇਜ ਜਾਮ ਹੋਣ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਉਸ ਦੇ ਅਸਲੀ ਰੂਪ ਵਿੱਚ ਮੁੜ ਸੁਰਜੀਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਨਿੱਜੀ ਤੌਰ ’ਤੇ ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਡੇਅਰੀ ਮਾਲਕਾਂ ਨਾਲ ਮੀਟਿੰਗ ਕੀਤੀ ਤੇ ਗੋਹਾ ਚੁੱਕਣ ਵਿੱਚ ਕੋਈ ਮੁਸ਼ਕਲ ਤਾਂ ਨਹੀਂ ਆ ਰਹੀ, ਉਸ ਬਾਰੇ ਚਰਚਾ ਕੀਤੀ।

Advertisement

ਜ਼ੋਨਲ ਕਮਿਸ਼ਨਰ ਨੇ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਸ਼ਹਿਰ ਭਰ ਵਿੱਚ ਚੱਲ ਰਹੀ ਸਫਾਈ ਮੁਹਿੰਮ ਤਹਿਤ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਅਤੇ ਜ਼ੋਨਲ ਕਮਿਸ਼ਨਰ (ਜ਼ੋਨ ਬੀ) ਨੀਰਜ ਜੈਨ ਨੇ ਅੱਜ ਮੁਹਿੰਮ ਦਾ ਜਾਇਜ਼ਾ ਲਿਆ। ਇਹ ਜਾਇਜ਼ਾ ਚੀਮਾ ਚੌਕ, ਸਮਰਾਲਾ ਚੌਕ, ਵਰਧਮਾਨ ਮਿੱਲ ਨੇੜੇ ਗਲਾਡਾ ਰੋਡ ਸਣੇ ਹੋਰ ਇਲਾਕਿਆਂ ਵਿੱਚ ਕੀਤਾ ਗਿਆ। ਜ਼ੋਨਲ ਕਮਿਸ਼ਨਰ ਨੀਰਜ ਜੈਨ ਨੇ ਦੱਸਿਆ ਕਿ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦੇ ਨਿਰਦੇਸ਼ਾਂ ’ਤੇ ਸ਼ਹਿਰ ਭਰ ਵਿੱਚ ਸਫਾਈ ਮੁਹਿੰਮ ਚੱਲ ਰਹੀ ਹੈ। ਨੀਰਜ ਜੈਨ ਨੇ ਕਿਹਾ ਕਿ ਫੀਲਡ ਸਟਾਫ ਨੂੰ ਮੁੱਖ ਸੜਕਾਂ, ਕੂੜੇ ਦੇ ਸੰਵੇਦਨਸ਼ੀਲ ਸਥਾਨਾਂ, ਅੰਦਰੂਨੀ ਇਲਾਕਿਆਂ ਆਦਿ ਤੋਂ ਕੂੜਾ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜੇਕਰ ਸੜਕਾਂ ਦੇ ਕਿਨਾਰਿਆਂ ’ਤੇ ਬਾਗਬਾਨੀ ਰਹਿੰਦ-ਖੂੰਹਦ ਪਾਈ ਜਾਂਦੀ ਹੈ ਤਾਂ ਉਸ ਨੂੰ ਵੀ ਹਟਾ ਦਿੱਤਾ ਜਾਣਾ ਚਾਹੀਦਾ ਹੈ।

Advertisement
Advertisement
×