ਪੱਤਰ ਪ੍ਰੇਰਕ
ਜਗਰਾਉਂ, 23 ਜੁਲਾਈ
ਨਗਰ ਕੌਂਸਲ ਦੇ ਨਵੇਂ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਕੌਂਸਲ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਧਿਕਾਰੀਆਂ ਮੁਲਾਜ਼ਮਾਂ ਨੂੰ ਸਖ਼ਤ ਤਾੜਨਾ ਕੀਤੀ ਹੈ। ਪਿਛਲੇ ਲੰਬੇ ਸਮੇਂ ਤੋਂ ਭ੍ਰਿਸ਼ਟਾਚਾਰ,ਘਪਲਿਆਂ ਕਾਰਨ ਜਾਂਚਾਂ ਦਾ ਸਾਹਮਣਾ ਕਰ ਰਹੀ ਨਗਰ ਕੌਂਸਲ ‘ਚ ਵਿਜ਼ੀਲੈਂਸ ਵਿਭਾਗ ਦਾ ਗੇੜਾ ਆਮ ਗੱਲ ਹੈ । ਇੰਨ੍ਹਾ ਸਾਰਿਆਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦਾ ਲੱਗਾ ਦਾਗ ਧੋਣ ਲਈ ਸਮੁੱਚੇ ਅਮਲੇ ਨੂੰ ਇਮਾਨਦਾਰੀ, ਵਫ਼ਾਦਾਰੀ ਅਤੇ ਆਪਣੇ ਕੰਮ ਪ੍ਰਤੀ ਜ਼ਿੰਮੇਵਾਰੀ ਨੂੰ ਅਪਨਾਉਣਾ ਹੋਵੇਗਾ।