Advertisement
ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਖਾਲੀ ਪਏ ਪਲਾਟਾਂ ਦੀ ਸਾਂਭ ਸੰਭਾਲ ਨਾ ਕਰਨ ਵਾਲੇ ਮਾਲਕਾਂ ਖਿਲਾਫ਼ ਨਗਰ ਕੌਂਸਲ ਵੱਲੋਂ ਸਖ਼ਤ ਕਾਰਵਾਈ ਕਰਕੇ ਪਲਾਟ ਮਾਲਕਾਂ ਦੇ ਚਲਾਨ ਕੱਟਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਦੇ ਸ਼ਹਿਰ ਵਿਚ ਖਾਲੀ ਪਲਾਟ ਪਏ ਹਨ, ਉਹ ਬਰਸਾਤ ਅਤੇ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਉਕਤ ਪਲਾਟਾਂ ਦੀ ਸਫ਼ਾਈ ਕਰਵਾਉਣ ਅਤੇ ਆਪਣੇ ਪਲਾਟ ਵਿਚ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ ਤਾਂ ਜੋ ਬਿਮਾਰੀਆਂ ਤੋਂ ਬਚਾਅ ਰੱਖਿਆ ਜਾ ਸਕੇ। ਪਲਾਟ ਦੀ ਸਫ਼ਾਈ ਨਾ ਹੋਣ ਅਤੇ ਪਾਣੀ ਖੜ੍ਹਾ ਹੋਣ ਦੀ ਸੂਰਤ ਵਿਚ ਪਲਾਟ ਮਾਲਕ ਵਿਰੁੱਧ ਚਲਾਨ ਕੱਟਣ ਦੀ ਕਾਰਵਾਈ ਕੀਤੀ ਜਾਵੇਗੀ, ਜਿਸ ਦੀ ਜ਼ੁੰਮੇਵਾਰੀ ਮਾਲਕ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ ਵਿਚ ਪਈ ਗੰਦਗੀ ਦੇ ਢੇਰਾਂ ਅਤੇ ਖੜ੍ਹੇ ਪਾਣੀ ਨਾਲ ਮੱਛਰ ਪੈਦਾ ਹੋਣ ਅਤੇ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਹੈ।
Advertisement
Advertisement
×