ਜਗਰਾਉਂ ’ਚ ਕੌਂਸਲਰਾਂ ਨੇ ਪ੍ਰਧਾਨ ਖ਼ਿਲਾਫ਼ ਮੋਰਚਾ ਖੋਲ੍ਹਿਆ : The Tribune India

ਜਗਰਾਉਂ ’ਚ ਕੌਂਸਲਰਾਂ ਨੇ ਪ੍ਰਧਾਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜਗਰਾਉਂ ’ਚ ਕੌਂਸਲਰਾਂ ਨੇ ਪ੍ਰਧਾਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਰਜਸਾਧਕ ਅਫ਼ਸਰ ਨੂੰ ਮੰਗ ਪੱਤਰ ਸੌਂਪਦੇ ਹੋਏ ਕੌਂਸਲਰ।

ਚਰਨਜੀਤ ਸਿੰਘ ਢਿੱਲੋਂ

ਜਗਰਾਉਂ, 6 ਦਸੰਬਰ

ਇੱਥੇ ਨਗਰ ਕੌਂਸਲ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਪ੍ਰਧਾਨ ਜਤਿੰਦਰਪਾਲ ਰਾਣਾ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਅਸਤੀਫ਼ੇ ਦੀ ਮੰਗ ਕਰਨ ਵਾਲੇ ਕੌਂਸਲਰਾਂ ਨੇ ਬੇ-ਭਰੋਸਗੀ ਦਾ ਦਾਅਵਾ ਕਰਦਿਆਂ ਇੱਕ ਮੰਗ ਪੱਤਰ ਕਾਰਜਸਾਧਕ ਅਫ਼ਸਰ ਨੂੰ ਸੌਂਪ ਕੇ ਪ੍ਰਧਾਨਗੀ ਛੱਡਣ ਲਈ ਆਖਿਆ ਹੈ। ਯਾਦ ਰਹੇ ਸਾਬਕਾ ਮੰਤਰੀ ਆਸ਼ੂ ਦੇ ਨਜ਼ਦੀਕੀ ਪ੍ਰਧਾਨ ਜਤਿੰਦਰਪਾਲ ਰਾਣਾ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ’ਚ ਉਨ੍ਹਾਂ ਦੀ ਹੀ ਪਾਰਟੀ ਕਾਂਗਰਸ ਦੇ ਕੌਂਸਲਰ ਜ਼ਿਆਦਾ ਹਨ। ਤਤਕਾਲੀ ਸਰਕਾਰ ਦੇ ਰਾਜ ਵਿੱਚ ਜਿਹੜੇ ਕਹਿੰਦੇ ਸਨ ਕਿ ਪ੍ਰਧਾਨ ਜਤਿੰਦਰਪਾਲ ਰਾਣਾ ਦੀ ਪ੍ਰਧਾਨਗੀ ਹੇਠ ਸ਼ਹਿਰ ਤਰੱਕੀ ਦੀਆਂ ਨਵੀਆਂ ਲੀਹਾਂ ਉਲੀਕੇੇਗਾ ਹੁਣ ਸੱਤਾ ਤਬਦੀਲੀ ਬਾਅਦ ਕਹਿਣ ਲੱਗ ਪਏ ਹਨ ਕਿ ਉਨ੍ਹਾਂ ਨੂੰ ਪ੍ਰਧਾਨ ’ਤੇ ਭਰੋਸਾ ਹੀ ਨਹੀਂ ਰਿਹਾ।

ਕੌਂਸਲਰ ਕੰਵਰਪਾਲ ਸਿੰਘ ਅਤੇ ਜੱਗੀ ਦਾ ਕਹਿਣਾ ਹੈ ਕਿ ਵਿਰੋਧ ਕਰਨ ਵਾਲੇ ਕੌਂਸਲਰਾਂ ਦੀ ਗਿਣਤੀ 18 ਹੈ ਪਰ ਜਿਹੜੇ ਕੌਂਸਲਰਾਂ ਨੇ ਦਸਤਖ਼ਤ ਕੀਤੇ ਹਨ ਉਨ੍ਹਾਂ ਦੀ ਗਿਣਤੀ 15 ਹੀ ਹੈ। ਕਾਰਜਸਾਧਕ ਅਫ਼ਸਰ ਨੂੰ ਸੌਂਪੇ ਪੱਤਰ ਵਿੱਚ ਉਨ੍ਹਾਂ ਦੋਸ਼ ਲਗਾਇਆ ਹੈ ਕਿ ਸ਼ਹਿਰ ਵਿੱਚ ਸਫ਼ਾਈ ਦਾ ਬੁਰਾ ਹਾਲ ਹੈ, ਸਟਰੀਟ ਲਾਈਟਾਂ ਲੋੜੀਂਦੇ ਸਾਮਾਨ ਨੂੰ ਉਡੀਕ ਰਹੀਆਂ ਹਨ, ਵਾਰਡਾਂ ਵਿੱਚ ਅਤਿ ਲੋੜੀਂਦੇ ਵਿਕਾਸ ਕਾਰਜ ਬਿਲਕੁੱਲ ਠੱਪ ਪਏ ਹਨ।

ਕਾਰਜਸਾਧਕ ਅਫ਼ਸਰ ਮਨੋਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਧਾਨ ਖ਼ਿਲਾਫ਼ ਪੱਤਰ ਪ੍ਰਾਪਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਜਲਦੀ ਬੈਠਕ ਬੁਲਾ ਕੇ ਇਸ ਬਾਰੇ ਚਾਨਣਾ ਪਾਉਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All