ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਅਪਰੈਲ
ਭਾਰਤੀ ਕਮਿਊਨਿਸਟ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਨੇ ਕਿਹਾ ਕਿ ਭਾਜਪਾ ਨੂੰ ਹਰਾਉਣ ਲਈ ਭਾਰਤੀ ਕਮਿਊਨਿਸਟ ਪਾਰਟੀ ਮੋਹਰੀ ਭੂਮਿਕਾ ਅਦਾ ਕਰੇਗੀ। ਇੱਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਕਾਮਰੇਡ ਐੱਮਐੱਸ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਾਥੀ ਮੌੜ ਅਤੇ ਕਾਮਰੇਡ ਐੱਮਐੱਸ ਭਾਟੀਆ ਨੇ ਕੌਮੀ ਪੱਧਰ ’ਤੇ ਦੇਸ਼ ਦੇ ਹਾਲਾਤ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਆਜ਼ਾਦੀ ਤੋਂ ਬਾਅਦ ਇੰਨੇ ਭਿਆਨਕ ਹਾਲਾਤ ਕਦੇ ਵੀ ਨਹੀਂ ਰਹੇ ਜਿੰਨੇ ਪਿਛਲੇ 10 ਸਾਲਾਂ ਤੋਂ ਹੋਏ ਹਨ। ਇਸ ਦੌਰਾਨ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਸਾਡਾ ਫਰਜ਼ ਬਣਦਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਤਾਨਾਸ਼ਾਹੀ ਮੋਦੀ ਸਰਕਾਰ ਨੂੰ ਸੱਤਾ ਤੋਂ ਹਟਾ ਕੇ ਇੰਡੀਆ ਗੱਠਜੋੜ ਨੂੰ ਸੱਤਾ ਵਿੱਚ ਲਿਆਂਦਾ ਜਾਵੇ।