ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜਨਵਰੀ
ਭਾਰਤੀ ਕਮਿਊਨਿਸਟ ਪਾਰਟੀ ਨੇ ਅੱਜ ਵਿਧਾਨ ਸਭਾ ਹਲਕਾ ਪਾਇਲ ਤੋਂ ਕਾਮਰੇਡ ਭਗਵਾਨ ਸਿੰਘ ਸੋਮਲਖੇੜੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਅੱਜ ਇੱਥੇ ਸੀਪੀਆਈ ਜ਼ਿਲ੍ਹਾ ਲੁਧਿਆਣਾ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਪ੍ਰਿੰਸੀਪਲ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਬਾਰੇ ਜ਼ਿਲ੍ਹਾ ਪਾਰਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਪਾਰਟੀ ਪਾਇਲ ਹਲਕੇ ਤੋਂ ਆਪਣਾ ਉਮੀਦਵਾਰ ਉਤਾਰੇਗੀ ਅਤੇ ਇਸ ਲਈ ਹਲਕੇ ਤੋਂ ਪਾਰਟੀ ਦੇ ਆਗੂ ਭਗਵਾਨ ਸਿੰਘ ਸੋਮਲ ਖੇੜੀ ਨੂੰ ਸਰਬਸੰਮਤੀ ਨਾਲ ਉਮੀਦਵਾਰ ਐਲਾਨਿਆ ਗਿਆ, ਜੋ ਪਾਰਟੀ ਦੇ ਚੋਣ ਨਿਸ਼ਾਨ ਦਾਤੀ ਬੱਲੀ ’ਤੇ ਚੋਣ ਲੜਨਗੇ। ਮੀਟਿੰਗ ’ਚ ਡੀਪੀ ਮੌੜ, ਡਾ. ਅਰੁਣ ਮਿੱਤਰਾ, ਚਮਕੌਰ ਸਿੰਘ, ਗੁਲਜ਼ਾਰ ਗੋਰੀਆ, ਐੱਮਐੱਸ ਭਾਟੀਆ, ਕੇਵਲ ਸਿੰਘ ਬਨਵੈਤ, ਭਗਵਾਨ ਸਿੰਘ ਸੋਮਲਖੇੜੀ, ਪ੍ਰਿੰ. ਜਗਜੀਤ ਸਿੰਘ, ਕੁਲਵੰਤ ਸਿੰਘ, ਭਰਪੂਰ ਸਿੰਘ, ਕੁਲਵੰਤ ਕੌਰ, ਰਾਮ ਪ੍ਰਤਾਪ, ਗੁਰਮੇਲ ਸਿੰਘ ਮੈਲਡੇ, ਚਰਨ ਸਿੰਘ ਸਰਾਭਾ ਅਤੇ ਨਿਰੰਜਨ ਸਿੰਘ ਸ਼ਾਮਲ ਹੋਏ।