ਸੀ ਪੀ ਆਰ ਜਾਗਰੂਕਤਾ ਬਾਰੇ ਟਰੇਨਿੰਗ ਕੈਂਪ
ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਸੁਦੀਪ ਸਿੱਧੂ ਦੀ ਅਗਵਾਈ ਹੇਠ ਸੀ.ਪੀ.ਆਰ ਜਾਗਰੂਕਤਾ ਹਫ਼ਤੇ ਸਬੰਧੀ ਸਿਖਲਾਈ ਕੈਂਪ ਲਾਇਆ ਗਿਆ ਜਿਸ ਵਿਚ ਮਰੀਜ਼ਾਂ ਅਤੇ ਸਟਾਫ਼ ਨੂੰ ਸੀਪੀਆਰ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੀਪੀਆਰ ਇੱਕ ਅਜਿਹੀ ਜ਼ਰੂਰੀ...
Advertisement
ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਸੁਦੀਪ ਸਿੱਧੂ ਦੀ ਅਗਵਾਈ ਹੇਠ ਸੀ.ਪੀ.ਆਰ ਜਾਗਰੂਕਤਾ ਹਫ਼ਤੇ ਸਬੰਧੀ ਸਿਖਲਾਈ ਕੈਂਪ ਲਾਇਆ ਗਿਆ ਜਿਸ ਵਿਚ ਮਰੀਜ਼ਾਂ ਅਤੇ ਸਟਾਫ਼ ਨੂੰ ਸੀਪੀਆਰ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੀਪੀਆਰ ਇੱਕ ਅਜਿਹੀ ਜ਼ਰੂਰੀ ਤਕਨੀਕ ਹੈ ਜੋ ਕਿਸੇ ਵਿਅਕਤੀ ਦੀ ਸਾਹ ਜਾਂ ਧੜਕਨ ਰੁਕ ਜਾਣ ’ਤੇ ਉਸਦੀ ਜ਼ਿੰਦਗੀ ਬਚਾਉਣ ਵਿੱਚ ਮਦਦਗਾਰ ਸਾਬਤ ਹੁੰਦੀ ਹੈ ਅਤੇ ਜੇਕਰ ਸਮੇਂ-ਸਿਰ ਕਿਸੇ ਵਿਅਕਤੀ ਨੂੰ ਸੀ.ਪੀ.ਆਰ ਦਿੱਤਾ ਜਾਵੇ ਤਾਂ ਮੌਤ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਡਾ. ਸਤਿਆਜੀਤ ਸਿੰਘ ਨੇ ਕਿਹਾ ਇਸ ਹਫਤੇ ਦੌਰਾਨ ਸਾਰੇ ਆਮ ਆਦਮੀ ਕਲੀਨਿਕਾਂ, ਆਯੂਸ਼ਮਾਨ ਅਰੋਗਿਆ ਕੇਦਰਾਂ ਆਦਿ ’ਤੇ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਇਸ ਤਕਨੀਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
Advertisement
Advertisement
×

