ਕ੍ਰਿਕਟ: ਸਪਰਿੰਗ ਡੇਲ ਸਕੂਲ ਨੇ ਜ਼ੋਨਲ ਮੁਕਾਬਲਾ ਜਿੱਤਿਆ
ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-19 ਦੀ ਕ੍ਰਿਕਟ ਟੀਮ ਨੇ 69ਵੀਂ ਪੰਜਾਬ ਸਕੂਲ ਗੇਮਸ ਦੇ ਜ਼ੋਨਲ ਪੱਧਰੀ ਮੁਕਾਬਲੇ ਨੂੰ ਜਿੱਤਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਆਪਣਾ ਨਾਮ ਦਰਜ਼ ਕਰਵਾਇਆ। ਜ਼ੋਨਲ ਪੱਧਰ ਦੇ ਫਾਈਨਲ ਮੁਕਾਬਲੇ ਵਿੱਚ ਸਪਰਿੰਗ ਡੇਲ ਸਕੂਲ ਦੀ ਟੀਮ...
Advertisement
ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-19 ਦੀ ਕ੍ਰਿਕਟ ਟੀਮ ਨੇ 69ਵੀਂ ਪੰਜਾਬ ਸਕੂਲ ਗੇਮਸ ਦੇ ਜ਼ੋਨਲ ਪੱਧਰੀ ਮੁਕਾਬਲੇ ਨੂੰ ਜਿੱਤਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਆਪਣਾ ਨਾਮ ਦਰਜ਼ ਕਰਵਾਇਆ। ਜ਼ੋਨਲ ਪੱਧਰ ਦੇ ਫਾਈਨਲ ਮੁਕਾਬਲੇ ਵਿੱਚ ਸਪਰਿੰਗ ਡੇਲ ਸਕੂਲ ਦੀ ਟੀਮ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੋਰਾਹਾ ਦੀ ਟੀਮ ਨੂੰ ਹਰਾਇਆ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ, ਉਹਨਾਂ ਦੇ ਅਗਲੇ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਸਕੂਲ ਦੇ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰ. ਅਨਿਲ ਕੁਮਾਰ ਸ਼ਰਮਾ ਨੇ ਸਾਰੇ ਖਿਡਾਰੀਆਂ ਦੀ ਖੂਬ ਪਿੱਠ ਥਾਪੜੀ ਅਤੇ ਜਿੱਤਾਂ ਦੇ ਇਸ ਸਿਲਸਿਲੇ ਨੂੰ ਇੰਝ ਹੀ ਬਰਕਰਾਰ ਰੱਖਣ ਲਈ ਪ੍ਰੇਰਿਆ।
Advertisement
Advertisement
×