ਪੰਜਾਬ ਵਿੱਚ ਅਪਰਾਧਕ ਘਟਨਾਵਾਂ ਦਾ ਬੋਲ ਬਾਲਾ: ਖਾਨ
ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਪਰ ਪੰਜਾਬ ਸਰਕਾਰ ਹਾਲੇ ਵੀ ਚੁੱਪ ਧਾਰੀ ਬੈਠੀ ਹੈ।...
Advertisement
ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਪਰ ਪੰਜਾਬ ਸਰਕਾਰ ਹਾਲੇ ਵੀ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਅਬੋਹਰ ਵਿਚ ਦਿਨ ਦਿਹਾੜੇ ਕਾਰੋਬਾਰੀ ਸੰਜੇ ਵਰਮਾ ਦੀ ਹੱਤਿਆ ਅਤੇ ਮੋਗਾ ਦੇ ਇਕ ਕਲੀਨਿਕ ਵਿਚ ਅਦਾਕਾਰਾ ਤਾਨੀਆ ਦੇ ਪਿਤਾ ਦੀ ਗੋਲੀਆ ਮਾਰ ਕੇ ਹੱਤਿਆ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿਚ ਸੰਗਠਿਤ ਅਪਰਾਧ ਬੇਲਗਾਮ ਹੋ ਗਿਆ ਹੈ। ਚੇਅਰਮੈਨ ਨੇ ਕਿਹਾ ਕਿ ਬੇਰੁਜ਼ਗਾਰੀ, ਨਸ਼ੇ ਦੀ ਲਤ ਤੇ ਜਲਦੀ ਪੈਸੇ ਕਮਾਉਣ ਦੀ ਇੱਛਾ ਨੇ ਨੌਜਵਾਨਾਂ ਨੂੰ ਅਪਰਾਧ ਵੱਲ ਧੱਕ ਦਿੱਤਾ ਹੈ। ਖਾਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਅੱਜ ਅਪਰਾਧ ਨੈਟਵਰਕ ਵਿਰੁੱਧ ਤੁਰੰਤ ਤੇ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਦਾ ਭਵਿੱਖ ਡੂੰਘੇ ਸੰਕਟ ਵਿੱਚ ਪੈ ਸਕਦਾ ਹੈ।
Advertisement
Advertisement