ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 25 ਅਪਰੈਲ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਤਹਿਸੀਲ ਆਗੂਆਂ ਦੀ ਇਥੇ ਹੋਈ ਮੀਟਿੰਗ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰੀਹ ਮੰਤਰੀ ਅਮਿਤ ਸ਼ਾਹ ਵਲੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਦਿੱਤੇ ਜਾ ਰਹੇ ਭਾਸ਼ਣਾਂ ਅਤੇ ਬਿਆਨਾਂ ਦਾ ਗੰਭੀਰ ਨੋਟਿਸ ਲੈਂਦਿਆਂ ਇਨ੍ਹਾਂ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਦਾ ਨੋਟਿਸ ਲੈ ਕੇ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਭਵਿੱਖ ’ਚ ਇਨ੍ਹਾਂ ’ਤੇ ਰੋਕ ਲੱਗਣੀ ਚਾਹੀਦੀ ਹੈ। ਪਾਰਟੀ ਆਗੂਆਂ ਬਲਰਾਜ ਸਿੰਘ ਕੋਟਉਮਰਾ, ਗੁਰਮੇਲ ਸਿੰਘ ਰੂਮੀ, ਅਮਰਜੀਤ ਮੱਟੂ ਅਤੇ ਪ੍ਰੋ. ਜੈਪਾਲ ਸਿੰਘ ਨੇ ਕਿਹਾ ਕਿ ਅਜਿਹਾ ਪ੍ਰਚਾਰ ਗਲਤ ਹੈ।