DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਫ਼ਸਲਾਂ ਦਾ ਨੁਕਸਾਨ

ਜਮਹੂਰੀ ਕਿਸਾਨ ਸਭਾ ਨੇ ਸਥਿਤੀ ਦਾ ਜਾਇਜ਼ਾ ਲਿਆ; ਸਰਕਾਰ ਤੋਂ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਬੇਮੌਸਮੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਕਿਸਾਨ ਆਗੂ।
Advertisement

ਬੇਮੌਸਮੀ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਪੰਜਾਬ ਦੇ ਕਿਸਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਪੱਕਣ ਕਿਨਾਰੇ ਖੜ੍ਹੀ ਕਣਕ ਅਤੇ ਸਰੋਂ ਦੀ ਫ਼ਸਲ ਤੋਂ ਇਲਾਵਾ ਆਲੂਆਂ ਅਤੇ ਹੋਰ ਸਬਜ਼ੀਆਂ ਦਾ ਵੱਡਾ ਨੁਕਸਾਨ ਹੋਣ ਕਾਰਨ ਖੇਤੀਬਾੜੀ ਖੇਤਰ ਵਿੱਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ। ਬੀਤੀ ਰਾਤ ਕਿਲ੍ਹਾ ਰਾਏਪੁਰ, ਗੁੱਜਰਵਾਲ, ਜੋਧਾਂ ਅਤੇ ਡੇਹਲੋਂ ਇਲਾਕੇ ਦੇ ਪਿੰਡਾਂ ਵਿੱਚ ਹੋਈ ਕੁਦਰਤੀ ਕਹਿਰ ਨੇ ਹਰੀਆਂ-ਭਰੀਆਂ ਫ਼ਸਲਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ।

ਜਮਹੂਰੀ ਕਿਸਾਨ ਸਭਾ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਪ੍ਰਧਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਅਤੇ ਸਕੱਤਰ ਗੁਰਉਪਦੇਸ਼ ਸਿੰਘ ਘੁੰਗਰਾਣਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੂਬਾਈ ਆਗੂ ਸੁਰਜੀਤ ਸਿੰਘ ਸੀਲੋਂ ਨੇ ਖੇਤਾਂ ਦੀ ਹਾਲਤ ਦੇਖਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤ ਅਤੇ ਗੜੇਮਾਰੀ ਕਾਰਨ ਪੱਕੀ ਕਣਕ ਦੇ ਨਾਲ-ਨਾਲ ਵੱਢੀ ਹੋਈ ਸਰ੍ਹੋਂ ਵੀ ਖ਼ਰਾਬ ਹੋ ਗਈ ਹੈ।

Advertisement

ਕਿਸਾਨ ਆਗੂਆਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਖ਼ਰਾਬ ਹੋਈਆਂ ਫ਼ਸਲਾਂ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਕਣਕ ਦੀ ਫ਼ਸਲ ਦੇ ਨੁਕਸਾਨ ਲਈ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਹੋਰਨਾਂ ਫ਼ਸਲਾਂ ਦੇ ਹੋਏ ਸੌ ਫ਼ੀਸਦੀ ਨੁਕਸਾਨ ਦੀ ਭਰਪਾਈ ਕੀਤੀ ਜਾਵੇ।

Advertisement

ਕਿਸਾਨਾਂ ਦੇ ਨਾਲ-ਨਾਲ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਹਾਲਤ ਵੀ ਚਿੰਤਾਜਨਕ ਬਣੀ ਹੋਈ ਹੈ। ਪੱਲੇਦਾਰ ਯੂਨੀਅਨ ਦੇ ਆਗੂ ਦਾਰਾ ਸਿੰਘ ਘੁੰਗਰਾਣਾ ਨੇ ਦੱਸਿਆ ਕਿ ਬੇਮੌਸਮੀ ਮੀਂਹ ਕਾਰਨ ਮੰਡੀਆਂ ਵਿੱਚ ਭਿੱਜੀ ਹੋਈ ਕਣਕ ਆਉਣ ਨਾਲ ਮਜ਼ਦੂਰਾਂ ਦੀ ਮਿਹਨਤ ਕਈ ਗੁਣਾ ਵਧ ਜਾਵੇਗੀ, ਜਦਕਿ ਉਨ੍ਹਾਂ ਦੀ ਕਮਾਈ ’ਤੇ ਮਾੜਾ ਅਸਰ ਪਵੇਗਾ।

ਇਸ ਦੌਰੇ ਦੌਰਾਨ ਮਲਕੀਤ ਸਿੰਘ ਗਰੇਵਾਲ, ਮੋਹਣਜੀਤ ਸਿੰਘ ਗਰੇਵਾਲ, ਪੰਚ ਸਰਬਪ੍ਰੀਤ ਸਿੰਘ ਕਿਲ੍ਹਾ ਰਾਏਪੁਰ, ਰਜਿੰਦਰ ਸਿੰਘ, ਸੁਖਦੇਵ ਸਿੰਘ ਅਤੇ ਧਰਮ ਸਿੰਘ ਮਾਜਰੀ ਨੇ ਵੀ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਹਮਦਰਦੀ ਪ੍ਰਗਟਾਈ।

ਕੇਂਦਰ ਵਿਸ਼ੇਸ਼ ਰਾਹਤ ਪੈਕੇਜ ਦੇਵੇ: ਅਮਰ ਸਿੰਘ

ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਸ੍ਰੀ ਫ਼ਤਿਹਗੜ੍ਹ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਮਾਰ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਮਿਹਨਤ ਮਿੱਟੀ ਵਿੱਚ ਮਿਲ ਗਈ ਹੈ। ਅਜਿਹੇ ਔਖੇ ਸਮੇਂ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਡਾ. ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਰਾਬਤਾ ਕਰਕੇ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਰਾਹਤ ਪੈਕੇਜ ਅਤੇ ਅੰਤਰਿਮ ਮਦਦ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਦੌਰਾਨ ਵੀ ਕੇਵਲ ਐਲਾਨ ਹੀ ਹੋਏ ਸਨ ਪਰ ਜ਼ਮੀਨੀ ਪੱਧਰ ’ਤੇ ਕੋਈ ਮਦਦ ਨਹੀਂ ਪੁੱਜੀ। ਉਨ੍ਹਾਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ।

Advertisement
×