ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੁਕਸਾਨੀਆਂ : The Tribune India

ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੁਕਸਾਨੀਆਂ

ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੁਕਸਾਨੀਆਂ

ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਫ਼ਸਲ ਵਿਖਾਉਂਦੇ ਹੋਏ ਸਮਰਾਲਾ ਦੇ ਕਿਸਾਨ।

ਡੀਪੀਐੱਸ ਬੱਤਰਾ

ਸਮਰਾਲਾ, 25 ਸਤੰਬਰ

ਇਲਾਕੇ ਵਿਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਪਿੰਡ ਬਾਲਿਓਂ, ਭਰਥਲਾ, ਪਾਲਮਾਜਰਾ, ਗੜ੍ਹੀ, ਊਰਨਾ,ਹਰਿਓਂ, ਮੁਸ਼ਕਾਬਾਦ, ਖੀਰਨੀਆ, ਮਾਣਕੀ, ਬੌਂਦਲੀ, ਘਰਖਣਾ ਅਤੇ ਦਰਜਨਾਂ ਹੋਰ ਪਿੰਡਾਂ ਵਿਚ ਝੋਨੇ ਦੀ ਫ਼ਸਲ ਦਾ 50 ਫ਼ੀਸਦੀ ਤੋਂ ਵੱਧ ਨੁਕਸਾਨ ਹੋ ਚੁੱਕਿਆ ਹੈ। ਝੋਨੇ ਦੀ ਫਸਲ ਤੋਂ ਇਲਾਵਾ ਇਲਾਕੇ ਦੇ ਕਈ ਪਿੰਡਾਂ ਵਿੱਚ ਸੈਂਕੜੇ ਏਕੜ ਆਲੂ ਦੀ ਫਸਲ ਪੂਰੀ ਤਰ੍ਹਾਂ ਨਸ਼ਟ ਹੋ ਜਾਣ ਦੀ ਸੂਚਨਾ ਸਾਹਮਣੇ ਆਈ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਤੋਂ ਸੂਬੇ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ ਹੈ। ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਗਗਨਦੀਪ ਸਿੰਘ, ਕਰਨਦੀਪ ਸਿੰਘ , ਗੁਰਦੀਪ ਸਿੰਘ, ਗੁਰਮੀਤ ਸਿੰਘ, ਨਾਜਰ ਸਿੰਘ, ਮੇਜਰ ਸਿੰਘ, ਸਰਵਣ ਸਿੰਘ ਆਦਿ ਨੇ ਦੱਸਿਆ ਕਿ ਪਹਿਲਾਂ ਚਾਈਨਾ ਵਾਇਰਸ ਨੇ ਉਨ੍ਹਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਅਤੇ ਹੁਣ ਕੁਦਰਤ ਦੀ ਇਸ ਕਰੋਪੀ ਨੇ ਕਿਸਾਨ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤੇ ਹਨ। ਇਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਭਾਰੀ ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਉਨ੍ਹਾਂ ਦੀ ਝੋਨੇ ਦੀ ਪੱਕ ਕੇ ਤਿਆਰ ਖੜ੍ਹੀ ਫਸਲ ਦੀਆਂ ਬੱਲੀਆਂ ਪਾਣੀ ਵਿੱਚ ਡੇਗ ਦਿੱਤੀਆਂ ਹਨ। ਇਸ ਕਾਰਨ ਇਹ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ। ਇਨ੍ਹਾਂ ਕਿਸਾਨਾਂ ਨੇ ਦੱਸਿਆ ਕਿ ਇਸ ਮੀਂਹ ਨੇ ਉਨ੍ਹਾਂ ਦੀਆਂ ਫਸਲਾਂ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ ਅਤੇ ਝਾੜ ਅੱਧਾ ਵੀ ਨਿਕਲਣ ਦੀ ਉਮੀਦ ਨਹੀਂ ਰਹੀ ਹੈ। ਕੁਝ ਹੋਰ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿੱਚ ਮੀਂਹ ਦਾ ਪਾਣੀ ਭਰ ਗਿਆ ਹੈ ਅਤੇ ਜੇਕਰ ਹੁਣ ਤੇਜ਼ ਹਵਾ ਚੱਲੀ ਤਾਂ ਉਨ੍ਹਾਂ ਦੀ ਫਸਲ ਪਾਣੀ ’ਚ ਡਿੱਗ ਕੇ ਪੂਰੀ ਤਰ੍ਹਾਂ ਨਸ਼ਟ ਹੋ ਸਕਦੀ ਹੈ। ਪਿੰਡ ਬਾਲਿਓਂ ਦੇ ਕਿਸਾਨ ਗਗਨਦੀਪ ਸਿੰਘ ਨੇ ਆਪਣਾ ਦੁੱਖੜਾ ਰੋਂਦੇ ਹੋਏ ਦੱਸਿਆ ਕਿ ਉਸ ਦੀ ਛੇ ਏਕੜ ਆਲੂ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ ਅਤੇ ਉਸ ਦਾ 7-8 ਲੱਖ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦਾ ਵੀ ਇਸ ਮੀਂਹ ਨੇ ਆਰਥਿਕ ਤੌਰ ’ਤੇ ਲੱਕ ਤੋੜ ਕੇ ਰੱਖ ਦਿੱਤਾ ਹੈ। ਉਧਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਹੀ ਫ਼ਸਲਾਂ ਦੇ ਭਾਰੀ ਨੁਕਸਾਨ ਦੀਆਂ ਜਾਣਕਾਰੀਆਂ ਉਨ੍ਹਾਂ ਤੱਕ ਪਹੁੰਚੀਆਂ ਹਨ। ਉਨ੍ਹਾਂ ਦੱਸਿਆ ਕਿ ਕਈ ਇਲਾਕਿਆਂ ਵਿਚ ਸੈਂਕੜੇ ਏਕੜ ਖੇਤ ਪਾਣੀ ਵਿਚ ਡੁੱਬ ਗਏ ਹਨ ਅਤੇ ਇਨ੍ਹਾਂ ਵਿੱਚ ਖੜੀ ਝੋਨੇ ਅਤੇ ਹੋਰ ਫ਼ਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All