ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ’ਚ ਸੱਭਿਆਚਾਰਕ ਸਮਾਗਮ
ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਪਾ ਕੇ ਮੇਲੇ ਦਾ ਆਨੰਦ ਮਾਣਿਆ
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵੱਲੋਂ ਜਸ਼ਨ -2026 ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕਾਲਜ ਕੌਂਸਲ ਦੇ ਪ੍ਰਧਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ ਦੇ ਸਾਬਕਾ ਉਪ ਕੁਲਪਤੀ ਡਾ. ਐੱਸ ਪੀ ਸਿੰਘ ਅਤੇ ਕੌਂਸਲ ਦੇ ਆਨਰਰੀ ਜਨਰਲ ਸਕੱਤਰ ਹਰਸ਼ਰਨ ਸਿੰਘ ਨਰੂਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੌਂਸਲ ਦੇ ਵਾਈਸ ਪ੍ਰਧਾਨ ਕੁਲਜੀਤ ਸਿੰਘ, ਮੈਂਬਰ ਹਰਦੀਪ ਸਿੰਘ, ਸਵਰਪ੍ਰੀਤ ਸਿੰਘ ਤੇ ਰਮਨਦੀਪ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਾਜਿੰਦਰ ਕੌਰ ਮਲਹੋਤਰਾ ਨੇ ਕਿਹਾ ਕਿ ਇਹ ਪ੍ਰੋਗਰਾਮ ਕਾਲਜ ਦੇ ਵਿਦਿਆਰਥੀਆਂ ਨੂੰ ਸੱਭਿਆਚਾਰਕ ਅਤੇ ਆਰਥਿਕ ਤੌਰ ’ਤੇ ਸਵੈ ਨਿਰਭਰ ਹੋਣ ਦੇ ਲਈ ਪ੍ਰੇਰਿਤ ਕਰੇਗਾ। ਸਭਿਆਚਾਰਕ ਤੇ ਰੰਗਾ-ਰੰਗ ਪ੍ਰੋਗਰਾਮ ਦਾ ਆਗਾਜ਼ ਕਾਲਜ ਦੀ ਭੰਗੜਾ ਟੀਮ ਵੱਲੋਂ ਕੀਤਾ ਗਿਆ। ਕਾਲਜ ਦੀ ਸੱਭਿਆਚਾਰਕ ਕਮੇਟੀ ਦੇ ਡੀਨ ਪ੍ਰੋਫੈਸਰ ਸ਼ਰਨਜੀਤ ਕੌਰ ਨੇ ਸਭ ਨੂੰ ਇਸ ਪ੍ਰੋਗਰਾਮ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਭਿਆਚਾਰ ਤੇ ਰਵਾਇਤੀ ਕਦਰਾਂ-ਕੀਮਤਾਂ ਨਾਲ ਜੋੜਨ ਲਈ ਅਜਿਹੇ ਪ੍ਰੋਗਰਾਮ ਕਰਾਉਣੇ ਬਹੁਤ ਜ਼ਰੂਰੀ ਹਨ। ਇਸ ਮੌਕੇ 40 ਦੇ ਕਰੀਬ ਵੱਖ-ਵੱਖ ਕਿਸਮਾਂ ਦੇ ਸਟਾਲ ਲਗਾਏ ਗਏ। ਕਾਲਜ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਪਾ ਕੇ ਮੇਲੇ ਦਾ ਆਨੰਦ ਮਾਣਿਆ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਮਲਹੋਤਰਾ ਨੇ ਸਭਿਆਚਾਰਕ ਗਤੀਵਿਧੀਆਂ ਦੇ ਡੀਨ ਪ੍ਰੋ. ਸ਼ਰਨਜੀਤ ਕੌਰ ਤੇ ਕਮੇਟੀ ਦੇ ਮੈਂਬਰ ਡਾ. ਦਲੀਪ ਸਿੰਘ, ਡਾ. ਹਰਗੁਣਜੋਤ ਕੌਰ, ਡਾ. ਮਨਪ੍ਰੀਤ ਕੌਰ ਤੇ ਡਾ. ਮਨਦੀਪ ਕੌਰ ਨੂੰ ਇਸ ਸੁਚੱਜੇ ਪ੍ਰਬੰਧ ਲਈ ਵਧਾਈ ਦਿੱਤੀ। ਕਾਲਜ ਦੇ ਸੇਵਾ ਮੁਕਤ ਅਧਿਆਪਕ ਪ੍ਰੋ. ਗੁਰਵਿੰਦਰ ਕੌਰ, ਡਾ. ਗੀਤਾ ਜਲਾਨ, ਤਰਲੋਚਨ ਸਿੰਘ ਅਰਨੇਜਾ ਨੇ ਵੀ ਸ਼ਿਰਕਤ ਕੀਤੀ।

