ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਸਤੰਬਰ
ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਦੇ ਨਿਰਦੇਸ਼ਾਂ ਅਨੁਸਾਰ ਸੈਨੀਟੇਸ਼ਨ ਸ਼ਾਖਾ ਵੱਲੋਂ ਹਰਵਿੰਦਰ ਸਿੰਘ ਭੂਲਰ ਦੀ ਅਗਵਾਈ ਹੇਠ ਇਥੋਂ ਦੇ ਸਮਰਾਲਾ ਰੋਡ ਪੁਲ ਹੇਠਾਂ ਕਿਸਾਨ ਮੰਡੀ ਵਿਚ ਗੰਦਗੀ ਫੈਲਾਉਣ ਵਾਲੇ ਰੇਹੜੀ ਤੇ ਫੜ੍ਹੀ ਵਾਲਿਆਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਗੁਲਸ਼ਨ ਕੁਮਾਰ ਅਤੇ ਜਸਵਿੰਦਰ ਸਿੰਘ ਨੇ ਰੇਹੜੀ ਵਾਲਿਆਂ ਨੂੰ ਡਸਟਬਿਨ ਰੱਖਣ ਅਤੇ ਆਲੇ ਦੁਆਲੇ ਸਫ਼ਾਈ ਦਾ ਖਾਸ ਧਿਆਨ ਰੱਖਣ ਸਬੰਧੀ ਹਦਾਇਤਾਂ ਦਿੱਤੀਆਂ। ਇਸ ਤੋਂ ਇਲਾਵਾ ਵਿਭਾਗ ਵੱਲੋਂ ਇਥੋਂ ਦੇ ਅਮਲੋਹ ਰੋਡ ਸਥਿਤ ਵਾਰਡ ਨੰਬਰ-12 ਵਿਖੇ ਸਫ਼ਾਈ ਕਰਵਾਈ ਗਈ। ਟੀਮ ਨੇ ਲੋਕਾਂ ਨੂੰ ਇਲਾਕੇ ਵਿਚ ਗੰਦਗੀ ਫੈਲਾਉਣ ਤੋਂ ਰੋਕਣ ਲਈ ਕੌਂਸਲ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।