ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ
ਸ਼ਹਿਰ ਦੇ ਸ਼ੇਰਪੁਰ ਚੌਕ ’ਚ ਅੱਜ ਟਰੈਕਟਰ ਟਰਾਲੀ ਵਾਲੇ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਲੋਕਾਂ ਦੇ ਗੁੱਸੇ ਅਤੇ ਪੁਲੀਸ ਦੇ ਡਰੋਂ ਆਪਣੇ ਵਾਹਨ ਨੂੰ...
ਸ਼ਹਿਰ ਦੇ ਸ਼ੇਰਪੁਰ ਚੌਕ ’ਚ ਅੱਜ ਟਰੈਕਟਰ ਟਰਾਲੀ ਵਾਲੇ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਲੋਕਾਂ ਦੇ ਗੁੱਸੇ ਅਤੇ ਪੁਲੀਸ ਦੇ ਡਰੋਂ ਆਪਣੇ ਵਾਹਨ ਨੂੰ ਵਿਚਕਾਰ ਸੜਕ ’ਤੇ ਹੀ ਛੱਡ ਕੇ ਫ਼ਰਾਰ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਮੌਕੇ ’ਤੇ ਪੁੱਜੀ, ਜਾਂਚ ਅਧਿਕਾਰੀ ਏ ਐੱਸ ਆਈ ਜਸਵਿੰਦਰ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ।
ਪੁਲੀਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਸ ਟਰੈਕਟਰ-ਟਰਾਲੀ ਨਾਲ ਇਹ ਹਾਦਸਾ ਹੋਇਆ, ਉਸ ਉੱਪਰ ਕੋਈ ਵੀ ਨੰਬਰ ਪਲੇਟ ਮੌਜੂਦ ਨਹੀਂ ਸੀ। ਪੁਲੀਸ ਨੇ ਕਾਰਵਾਈ ਕਰਦਿਆਂ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਏ ਐੱਸ ਆਈ ਨੇ ਦੱਸਿਆ ਕਿ ਫ਼ਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਪੁਲੀਸ ਨੂੰ ਤੁਰੰਤ ਸੂਚਨਾ ਦੇਣ ਦੇ ਬਾਵਜੂਦ ਮੁਲਾਜ਼ਮ ਕਰੀਬ ਪੌਣੇ ਘੰਟੇ ਦੀ ਦੇਰੀ ਨਾਲ ਮੌਕੇ ’ਤੇ ਪਹੁੰਚੇ। ਲੋਕਾਂ ਅਨੁਸਾਰ ਜੇਕਰ ਪੁਲੀਸ ਅਤੇ ਮੈਡੀਕਲ ਟੀਮ ਸਮੇਂ ਸਿਰ ਪਹੁੰਚ ਜਾਂਦੀ, ਤਾਂ ਸ਼ਾਇਦ ਪੀੜਤ ਦੀ ਜਾਨ ਬਚਾਈ ਜਾ ਸਕਦੀ ਸੀ। ਪੁਲੀਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਕਿਸੇ ਤਰ੍ਹਾਂ ਸਥਿਤੀ ਨੂੰ ਸੰਭਾਲਿਆ ਅਤੇ ਲੋਕਾਂ ਨੂੰ ਸ਼ਾਂਤ ਕਰਵਾਇਆ। ਪੁਲੀਸ ਮੁਤਾਬਕ ਲਾਸ਼ ਨੂੰ ਪਛਾਣ ਅਤੇ ਪੋਸਟਮਾਰਟਮ ਦੀ ਕਾਰਵਾਈ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।

