ਮੋਟਰਸਾਈਕਲ ਦੀ ਟੱਕਰ ਨਾਲ ਸਾਈਕਲ ਸਵਾਰ ਹਲਾਕ
ਥਾਣਾ ਕੂੰਮਕਲਾਂ ਦੇ ਇਲਾਕੇ ਕਟਾਣੀ ਕਲਾਂ ਚੌਕ ਚੰਡੀਗੜ ਰੋਡ ਤੇ ਇੱਕ ਮੋਟਰਸਾਈਕਲ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ ਜਦਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਲੱਲ ਕਲਾਂ ਥਾਣਾ ਸਮਰਾਲਾ ਵਾਸੀ ਬਸੰਤ...
Advertisement
ਥਾਣਾ ਕੂੰਮਕਲਾਂ ਦੇ ਇਲਾਕੇ ਕਟਾਣੀ ਕਲਾਂ ਚੌਕ ਚੰਡੀਗੜ ਰੋਡ ਤੇ ਇੱਕ ਮੋਟਰਸਾਈਕਲ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ ਜਦਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਪਿੰਡ ਲੱਲ ਕਲਾਂ ਥਾਣਾ ਸਮਰਾਲਾ ਵਾਸੀ ਬਸੰਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਬਲਵਿੰਦਰ ਸਿੰਘ (62) ਸਾਈਕਲ ’ਤੇ ਕਟਾਣੀ ਕਲਾਂ ਚੌਕ ਚੰਡੀਗੜ ਰੋਡ ਤੋਂ ਕਟਾਣੀ ਪਿੰਡ ਵੱਲ ਨੂੰ ਮੁੜਨ ਲੱਗਿਆ ਤਾਂ ਲੁਧਿਆਣਾ ਵੱਲੋਂ ਆ ਰਹੇ ਮੋਟਰਸਾਈਕਲ ਚਾਲਕ ਨੇ ਉਸ ਵਿੱਚ ਟੱਕਰ ਮਾਰ ਦਿੱਤੀ। ਬਲਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਸੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣੇਦਾਰ ਸਵਰਨ ਚੰਦ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
Advertisement
Advertisement
×