ਸੜਕ ਹਾਦਸਿਆਂ ਵਿੱਚ ਸਾਈਕਲ ਚਾਲਕ ਤੇ ਪਰਵਾਸੀ ਮਜ਼ਦੂਰ ਦੀ ਮੌਤ

ਸੜਕ ਹਾਦਸਿਆਂ ਵਿੱਚ ਸਾਈਕਲ ਚਾਲਕ ਤੇ ਪਰਵਾਸੀ ਮਜ਼ਦੂਰ ਦੀ ਮੌਤ

ਗੁਰਿੰਦਰ ਸਿੰਘ
ਲੁਧਿਆਣਾ, 1 ਜੁਲਾਈ

ਥਾਣਾ ਫੋਕਲ ਪੁਆਇੰਟ ਦੇ ਇਲਾਕੇ ਵਿੱਚ ਤੇਜ਼ ਰਫ਼ਤਾਰ ਟਿੱਪਰ ਵੱਲੋਂ ਸਾਈਕਲ ਸਵਾਰ ਨੂੰ ਟੱਕਰ ਮਾਰੇ ਜਾਣ ਨਾਲ 31 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਨਿਊ ਮੋਤੀ ਨਗਰ ਵਾਸੀ ਰਾਜੀਵ ਕੁਮਾਰ ਨੇ ਦੱਸਿਆ ਹੈ ਕਿ ਉਹ ਅਤੇ ਉਸ ਦਾ ਸਾਥੀ ਦਿਆ ਸ਼ੰਕਰ ਵਾਸੀ ਨਿਊ ਮੋਤੀ ਨਗਰ ਡਾਊਨ ਮੋਟਰਜ਼ ਕੋਟਲਾ ਅਫਗਾਨਾ ਵਿੱਚ ਨੌਕਰੀ ਕਰਦੇ ਹਨ। ਸਵੇਰੇ ਜਦੋਂ ਉਹ ਸਾਈਕਲਾਂ ’ਤੇ ਆਪਣੀ ਡਿਊਟੀ ’ਤੇ ਜਾ ਰਹੇ ਸਨ ਤਾਂ ਜੀਟੀ ਰੋਡ ਪਿੰਡ ਰਾਮਗੜ੍ਹ ਤੋਂ ਡਾਊਨ ਮੋਟਰਜ਼ ਵਾਲੇ ਮੋੜ ’ਤੇ ਤੇਜ਼ ਰਫ਼ਤਾਰ ਟਿੱਪਰ ਨੇ ਸਾਈਕਲ ਵਿੱਚ ਟੱਕਰ ਮਾਰੀ ਜਿਸ ਨਾਲ ਦਿਅਾ ਸ਼ੰਕਰ ਜ਼ਖ਼ਮੀ ਹੋ ਗਿਆ। ਉਸ ਨੂੰ ਜਦੋਂ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿੱਚ ਮੌਤ ਹੋ ਗਈ। ਜਾਂਚ ਅਧਿਕਾਰੀ ਹੌਲਦਾਰ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਟਿੱਪਰ ਸਮੇਤ ਫਰਾਰ ਹੋ ਗਿਆ ਹੈ। ਪੁਲੀਸ ਨੇ ਊਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਮਾਛੀਵਾੜਾ (ਪੱਤਰ ਪ੍ਰੇਰਕ):ਦੇਰ ਸ਼ਾਮ ਕੁਹਾੜਾ ਰੋਡ ’ਤੇ ਪਿੰਡ ਭੱਟੀਆਂ ਨੇੜੇ ਵਾਪਰੇ ਸੜਕ ਹਾਦਸੇ ’ਚ ਪਰਵਾਸੀ ਮਜ਼ਦੂਰ ਸਕੁਲ ਮਾਹਤੋ (65) ਵਾਸੀ ਹਿਆਤਪੁਰ ਦੀ ਮੌਤ ਹੋ ਗਈ ਜਦਕਿ ਰਾਮ ਸਿੰਘ ਵਾਸੀ ਸਿਕੰਦਰਪੁਰ ਜਖ਼ਮੀ ਹੋ ਗਿਆ। ਸਕੁਲ ਮਾਹਤੋ ਆਪਣੇ ਸਾਈਕਲ ਰਾਹੀਂ ਪਿੰਡ ਭੱਟੀਆਂ ਤੋਂ ਮਾਛੀਵਾੜਾ ਵੱਲ ਨੂੰ ਆ ਰਿਹਾ ਸੀ ਕਿ ਅਚਾਨਕ ਉਸ ਨੇ ਕੱਚੇ ਰਸਤੇ ਵੱਲ ਆਪਣਾ ਸਾਈਕਲ ਮੋੜ ਦਿੱਤਾ ਅਤੇ ਪਿੱਛੋਂ ਆ ਰਿਹਾ ਮੋਟਰਸਾਈਕਲ ਸਵਾਰ ਰਾਮ ਸਿੰਘ ਉਸ ਨਾਲ ਟਕਰਾ ਗਿਆ। ਇਸ ਹਾਦਸੇ ’ਚ ਦੋਵੇਂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਲੁਧਿਆਣਾ ਹਸਪਤਾਲ ਵਿੱਚ ਲਿਜਾਇਆ ਗਿਆ। ਇਸ ਹਾਦਸੇ ’ਚ ਸਕੁਲ ਮਾਹਤੋ ਦਮ ਤੋੜ ਗਿਆ ਜਦਕਿ ਰਾਮ ਸਿੰਘ ਵਾਸੀ ਸਿਕੰਦਰਪੁਰ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਹਸਪਤਾਲ ਵਿੱਚ ਭੇਜ ਦਿੱਤੀ ਹੈ ਅਤੇ ਵਾਰਿਸਾਂ ਨੂੰ ਸੂਚਿਤ ਕਰਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। 

ਸੜਕ ਹਾਦਸੇ ਵਿੱਚ ਜ਼ਖ਼ਮੀ 

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):  ਥਾਣਾ ਸਰਾਭਾ ਨਗਰ ਦੇ ਇਲਾਕੇ ਫਿਰੋਜ਼ਪੁਰ ਰੋਡ ਵਿੱਚ ਟਰੱਕ ਚਾਲਕ ਵੱਲੋਂ ਰਾਹਗੀਰ ਅਵਤਾਰ ਸਿੰਘ ਵਾਸੀ ਹਲਵਾਰਾ ਨਾਲ ਟੱਕਰ ਮਾਰੀ ਗਈ ਜਿਸ ਨਾਲ ਉਹ ਜ਼ਖਮੀ ਹੋ ਗਿਆ। ਅਵਤਾਰ ਸਿੰਘ ਵਾਸੀ ਹਲਵਾਰਾ ਨੇ ਦੱਸਿਆ ਕਿ ਉਹ ਸ਼ਾਮ ਸਮੇਂ ਫਿਰੋਜ਼ਪੁਰ ਰੋਡ ਬਲਾਕ ਇੱਕ ਕੋਲ ਜਾ ਰਿਹਾ ਸੀ ਤਾਂ ਤੇਜ਼ ਰਫਤਾਰ ਟਰੱਕ ਨੇ ਉਸ ਵਿਚ ਟੱਕਰ ਮਾਰੀ। ਟਰੱਕ ਚਾਲਕ ਟਰੱਕ ਭਜਾ ਕੇ ਲੈ ਗਿਆ ਜਦਕਿ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਮਰਤ ਹਸਪਤਾਲ ਰਾਏਕੋਟ ਦਾਖਲ ਕਰਾਇਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। 

ਇੱਟਾਂ ਮਾਰ ਕੇ ਔਰਤ ਨੂੰ ਜ਼ਖਮੀ ਕੀਤਾ 

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):ਥਾਣਾ ਬਸਤੀ ਜੋਧੇਵਾਲ ਦੇ ਇਲਾਕੇ ਨਿਊ ਵਿਸ਼ਾਲ ਕਾਲੋਨੀ ਕਾਕੋਵਾਲ ਰੋਡ ਵਿੱੱਚ ਔਰਤ ਨੂੰ ਇੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਜਿਸ ਨੂੰ ਜ਼ਖਮੀ ਹਾਲਤ ਵਿੱਚ ਸੀਐੱਮਸੀ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਅਜੇ ਕੁਮਾਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦਾ ਚਾਚਾ ਅਸ਼ੋਕ ਕੁਮਾਰ ਉਸ ਦੇ ਘਰ ਆਇਆ ਅਤੇ ਉਸ ਨੇ ਉਸ ਦੀ ਮਾਤਾ ਸੀਮਾ ਰਾਣੀ ਨੂੰ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਰਹਿਣ ਵਾਲੇ ਸੋਨੂੰ ਨੇ ਉਸ ਦੇ ਲੜਕੇ ਸਾਹਿਲ ਨੂੰ ਗਾਲੀ ਗਲੋਚ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉਸ ਦੱਸਿਆ ਕਿ ਜਦੋਂ ਚਾਚਾ ਅਤੇ ਉਸ ਦੀ ਮਾਤਾ ਸੋਨੂੰ ਦੇ ਘਰ ਉਲਾਂਭਾ ਦੇਣ ਲਈ ਗਏ ਤਾਂ ਉੱਥੇ ਉਨ੍ਹਾਂ ਨਾਲ ਗਾਲੀ ਗਲੋਚ ਕੀਤਾ ਗਿਆ। ਇਸ ਦੌਰਾਨ ਸੋਨੂੰ ਆਪਣੇ ਸਾਥੀ ਪ੍ਰਿੰਸ ਨੂੰ ਵੀ ਬੁਲਾ ਲਿਆ ਜਿਨ੍ਹਾਂ ਨੇ ਇੱਟਾਂ ਨਾਲ ਉਸ ਦੀ ਮਾਤਾ ਉਪਰ ਕਈ ਵਾਰ ਕੀਤੇ ਜਿਸ ਨਾਲ ਉਹ ਲਹੂ ਲੁਹਾਨ ਹੋ ਗਈ। ਹਸਪਤਾਲ ਵਿੱਚ ਔਰਤ ਦੀ ਹਾਲਤ ਸਥਿਰ ਬਣੀ ਹੋਈ ਹੈ। ਪੁਲੀਸ ਅਧਿਕਾਰੀ ਰਾਧੇ ਸ਼ਾਮ ਨੇ ਦੱਸਿਆ ਹੈ ਕਿ ਮਾਮਲੇ ਦੀ ਜਾਂਚ ਕਰਕੇ ਸੰਦੀਪ ਅਰੋੜਾ ਅਤੇ ਉਸ ਦੇ ਸਾਥੀ ਪ੍ਰਿੰਸ ਅਰੋੜਾ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All