DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਾਖਾ ਤੇ ਬਾਵਾ ਵੱਲੋਂ Bhupesh Baghel ਨਾਲ ਮੁਲਾਕਾਤ

ਪਾਰਟੀ ਦੀ ਵਿਚਾਰਧਾਰਾ ’ਤੇ ਪਹਿਰਾ ਦੇਣ ਵਾਲੇ ਹੀ ਅਸਲ ਕਾਂਗਰਸੀ ਕਰਾਰ

  • fb
  • twitter
  • whatsapp
  • whatsapp
featured-img featured-img
ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬੁਘੇਲ ਦਾ ਸਵਾਗਤ ਕਰਦੇ ਹੋਏ ਮਲਕੀਤ ਸਿੰਘ ਦਾਖਾ ਅਤੇ ਕ੍ਰਿਸ਼ਨ ਕੁਮਾਰ ਬਾਵਾ। -ਫੋਟੋ: ਗੁਰਿੰਦਰ ਸਿੰਘ
Advertisement

ਪੰਜਾਬ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਓ ਬੀ ਸੀ) ਦੇ ਕੋਆਰਡੀਨੇਟਰ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੁਬਾਰਾ ਪ੍ਰਧਾਨ ਬਣਨ ’ਤੇ ਅਤੇ ਸੁਖਵਿੰਦਰ ਸਿੰਘ ਡੈਨੀ ਨੂੰ ਵਰਕਿੰਗ ਪ੍ਰਧਾਨ ਥਾਪੇ ਜਾਣ ’ਤੇ ਵਧਾਈ ਦਿੱਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਪਾਰਟੀ ਦੀ ਇਕਜੁੱਟਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਮੂਲ ਵਿਚਾਰਧਾਰਾ ’ਤੇ ਪਹਿਰਾ ਦੇਣ ਵਾਲੇ ਵਰਕਰ ਹੀ ਅਸਲ ਕਾਂਗਰਸੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਉੱਚੀਆਂ-ਸੁੱਚੀਆਂ ਰਵਾਇਤਾਂ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਪਹਿਰੇਦਾਰ ਰਾਹੁਲ ਗਾਂਧੀ ਦੀ ਸੋਚ ਨਾਲ ਖੜ੍ਹ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਇਹ ਬਿਲਕੁਲ ਸਹੀ ਸਮਾਂ ਹੈ, ਤਾਂ ਜੋ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਂਦਾ ਜਾ ਸਕੇ। ਆਗੂਆਂ ਨੇ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਪਾਰਟੀ ਵਿੱਚ ਆਏ ਕੁੱਝ ਸਵਾਰਥੀ ਲੋਕਾਂ ਤੋਂ ਨਿਜਾਤ ਪਾਉਣ ਲਈ ਲੀਡਰਸ਼ਿਪ ਨੂੰ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਕੰਮ ਕਰਨ ਵਾਲੇ, ਕੁਰਬਾਨੀ, ਦੇਸ਼ ਭਗਤੀ ਅਤੇ ਦੇਸ਼ ਦੀ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਪਰਿਵਾਰਾਂ ਸਮੇਂ-ਸਮੇਂ ’ਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਪਾਰਟੀ ਅੰਦਰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ। ਇਸ ਅਹਿਮ ਮੁਲਾਕਾਤ ਦੌਰਾਨ ਪਵਨ ਦੀਵਾਨ, ਕਸਤੂਰੀ ਲਾਲ ਮਿੰਟੂ ਅਤੇ ਸਾਬਕਾ ਮੇਅਰ ਸੰਜੀਵ ਬਿੱਟੂ ਵੀ ਹਾਜ਼ਰ ਸਨ।

Advertisement
Advertisement
×