ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 1 ਅਗਸਤ
ਮਾਰਕੀਟ ਕਮੇਟੀ ਸਾਹਨੇਵਾਲ ਦੇ ਨਵ-ਨਿਯੁਕਤ ਚੇਅਰਮੈਨ ਦਲਜੀਤ ਸਿੰਘ ਅਟਵਾਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ ਅਤੇ ਉਨ੍ਹਾਂ ਦੇ ਇਸ ਤਾਜਪੋਸ਼ੀ ਸਮਾਗਮ ’ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਐੱਮਪੀ ਅਮਰ ਸਿੰਘ ਬੋਪਾਰਾਏ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੇਅਰ ਬਲਕਾਰ ਸਿੰਘ ਸੰਧੂ, ਵਿਧਾਇਕ ਕੁਲਦੀਪ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜਨਰਲ ਸਕੱਤਰ ਵਿਕਰਮ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਐੱਮਪੀ ਅਮਰ ਸਿੰਘ ਨੇ ਕਿਹਾ ਕਿ ਪਾਰਟੀ ਨੇ ਬਹੁਤ ਸੋਚ ਕੇ ਇੱਕ ਕਿਸਾਨ ਅਤੇ ਪੜ੍ਹੇ-ਲਿਖੇ ਵਿਅਕਤੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਚੇਅਰਮੈਨ ਦਲਜੀਤ ਸਿੰਘ ਅਟਵਾਲ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤ ਵਿਚ ਕੰਮ ਕਰਨਗੇ। ਇਸ ਮੌਕੇ ਚੇਅਰਮੈਨ ਦਲਜੀਤ ਸਿੰਘ ਅਟਵਾਲ ਨੇ ਕਿਹਾ ਕਿ ਪਾਰਟੀ ਅਤੇ ਸੀਨੀਅਰ ਆਗੂਆਂ ਨੇ ਜਿਹੜਾ ਉਨ੍ਹਾਂ ’ਤੇ ਵਿਸ਼ਵਾਸ ਕੀਤਾ ਹੈ, ਉਸ ’ਤੇ ਉਹ ਖ਼ਰਾ ਉਤਰਨਗੇ। ਇਸ ਮੌਕੇ ਮਲਕੀਤ ਸਿੰਘ ਗਿੱਲ, ਅਵਤਾਰ ਸਿੰਘ ਮੰਗਲੀ, ਪਰਸ਼ੋਤਮ ਸਿੰਘ, ਨਿਰਪਾਲ ਸਿੰਘ ਗਰਚਾ ਸਾਰੇ ਡਾਇਰੈਕਟਰ ਮਾਰਕੀਟ ਕਮੇਟੀ ਸਾਹਨੇਵਾਲ ਨੇ ਵੀ ਅਹੁਦਾ ਸੰਭਾਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਕਿਰਨਵੀਰ ਸਿੰਘ ਸੋਨੀ ਗਾਲਬਿ, ਦਲਜੀਤ ਸਿੰਘ ਭੋਲਾ ਗਰੇਵਾਲ, ਸੀਨੀਅਰ ਕੌਂਸਲਰ ਪਾਲ ਸਿੰਘ ਗਰੇਵਾਲ, ਨਗਰ ਕੌਂਸਲ ਦੇ ਪ੍ਰਧਾਨ ਕੈਪਟਨ ਸੁਖਜੀਤ ਹਰਾ, ਟਰੱਕ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਚਾਹਲ, ਰਾਮ ਨਾਥ ਸਾਹਨੇਵਾਲ, ਗੁਰਦੀਪ ਸਿੰਘ ਸਰਪੰਚ, ਬਲਵੀਰ ਸਿੰਘ ਚੇਅਰਮੈਨ, ਜਸਪਾਲ ਸਿੰਘ ਗਾਹੀ ਭੈਣੀ ਸਰਪੰਚ, ਤਾਜਪਰਮਿੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ।