DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Dangal: ਹੇਡੋਂ ਬੇਟ ਦੰਗਲ ਸ਼ੇਰਾ ਬਾਬਾ ਫਲਾਹੀ ਨੇ ਜਿੱਤਿਆ

ਪਿੰਡ ਹੇਡੋਂ ਬੇਟ ਦਾ ਦੋ ਰੋਜ਼ਾ ਦੰਗਲ ਗ੍ਰਾਮ ਪੰਚਾਇਤ, ਮੇਲਾ ਪ੍ਰਬੰਧਕ ਕਮੇਟੀ, ਪਰਵਾਸੀ ਪੰਜਾਬੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁੱਗਾ ਵੀਰ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ। ਇਸ ਵਿੱਚ 600 ਤੋਂ ਵੱਧ ਪਹਿਲਵਾਨਾਂ ਨੇ ਜੌਹਰ ਦਿਖਾਏ। ਸਰਪੰਚ ਕਮਲਜੀਤ ਸਿੰਘ,...

  • fb
  • twitter
  • whatsapp
  • whatsapp
featured-img featured-img
ਝੰਡੀ ਦੀ ਕੁਸ਼ਤੀ ਸ਼ੁਰੂ ਕਰਵਾਉਂਦੇ ਹੋਏ ਮੁੱਖ ਮਹਿਮਾਨ ਅਤੇ ਪ੍ਰਬੰਧਕ।
Advertisement

ਪਿੰਡ ਹੇਡੋਂ ਬੇਟ ਦਾ ਦੋ ਰੋਜ਼ਾ ਦੰਗਲ ਗ੍ਰਾਮ ਪੰਚਾਇਤ, ਮੇਲਾ ਪ੍ਰਬੰਧਕ ਕਮੇਟੀ, ਪਰਵਾਸੀ ਪੰਜਾਬੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁੱਗਾ ਵੀਰ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ। ਇਸ ਵਿੱਚ 600 ਤੋਂ ਵੱਧ ਪਹਿਲਵਾਨਾਂ ਨੇ ਜੌਹਰ ਦਿਖਾਏ। ਸਰਪੰਚ ਕਮਲਜੀਤ ਸਿੰਘ, ਆੜ੍ਹਤੀ ਅਮਰ ਸਿੰਘ ਤੇ ਜਸਪ੍ਰੀਤ ਸਿੰਘ ਜੱਸਾ ਨੇ ਦੱਸਿਆ ਕਿ ਬਾਬਾ ਦੀਪਾ ਫਲਾਹੀ ਤੇ ਗੁੱਗਾ ਮੈੜੀ ਦੇ ਭਗਤ ਹਰਨੇਕ ਸਿੰਘ ਦੀ ਦੇਖ-ਰੇਖ ਹੇਠ ਕਰਵਾਈ ਝੰਡੀ ਦੀ ਕੁਸ਼ਤੀ ਵਿੱਚ ਸ਼ੇਰਾ ਬਾਬਾ ਫਲਾਹੀ ਨੇ ਮਿਰਜ਼ਾ ਇਰਾਨ ਨੂੰ ਹਰਾਇਆ।

ਮੰਚ ਦੀ ਕਾਰਵਾਈ ਜਸਪ੍ਰੀਤ ਜੱਸਾ ਨੇ ਚਲਾਈ ਜਦਕਿ ਮੇਲੇ ਦਾ ਅੱਖੀਂ ਡਿੱਠਾ ਹਾਲ ਰਾਜੂ ਹੇਡੋਂ ਬੇਟ, ਸ਼ਿਵ ਬੈਂਸ ਤੇ ਪ੍ਰਿੰਸ ਪੂਨੀਆਂ ਨੇ ਸੁਣਾਇਆ। ਜੇਤੂ ਪਹਿਲਵਾਨਾਂ ਨੂੰ ਬੁਲਿਟ ਮੋਟਰਸਾਈਕਲ ਸਮੇਤ ਹੋਰ ਮੋਟਰਸਾਈਕਲ ਦੇ ਕੇ ਸਨਮਾਨਿਤ ਕਰਨ ਦੀ ਰਸਮ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਜਗਤਾਰ ਸਿੰੰਘ ਦਿਆਲਪੁਰਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਹਲਕਾ ਸਮਰਾਲਾ ਤੋਂ ਕਾਂਗਰਸ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਭਾਜਪਾ ਆਗੂ ਨਿਸ਼ੂ ਸ਼ਰਮਾ, ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਬਰਜਿੰਦਰ ਸਿੰਘ ਬਬਲੂ ਲੋਪੋਂ, ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਆਦਿ ਨੇ ਅਦਾ ਕੀਤੀ।

Advertisement

Advertisement
Advertisement
×