ਪੰਜਾਬ ਰਾਜ ਘੱਟ ਗਿਣਤੀ ਆਯੋਗ ਦੇ ਮੈਂਬਰ ਬਣੇ ਦਰਸ਼ਨ ਮਸੀਹ
ਹਰ ਵਰਗ ਦੀ ਨਿੱਠ ਕੇ ਸੇਵਾ ਕਰਨ ਦਾ ਵਾਅਦਾ
Advertisement
ਕ੍ਰਿਸ਼ਚਿਅਨ ਮੈਡੀਕਲ ਕਾਲੇਜ (ਸੀਐੱਮਸੀ) ਵਿੱਚ ਸੀਨੀਅਰ ਲੈਬੋਰੇਟਰੀ ਟੈਕਨੀਸ਼ੀਅਨ ਵਜੋਂ ਤਾਇਨਾਤ ਦਰਸ਼ਨ ਮਸੀਹ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਆਯੋਗ ਦਾ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਦਰਸ਼ਨ ਮਸੀਹ ਨੇ ਆਯੋਗ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਦਰਸ਼ਨ ਮਸੀਹ ਨੇ ਕਿਹਾ ਕਿ ਉਹ ਭਾਂਵੇ ਮਸੀਹ ਭਾਈਚਾਰੇ ਨਾਲ ਸਬੰਧਿਤ ਹਨ, ਪਰ ਘੱਟ ਗਿਣਤੀ ਵਰਗ ਨਾਲ ਜੁੜੇ ਹਰ ਵਿਅਕਤੀ ਦੀ ਸਮੱਸਿਆ ਦਾ ਹੱਲ ਕਰਨ ਅਤੇ ਸ਼ਿਕਾਇਤਾਂ ਤੇ ਕਾਰਵਾਈ ਕਰਨ ਲਈ ਪਹਿਲ ਦੇ ਆਧਾਰ ’ਤੇ ਕੰਮ ਕਰਨਗੇ।
Advertisement
ਦਰਸ਼ਨ ਮਸੀਹ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਤੇ ਹਰ ਵਰਗ ਦੇ ਲੋਕਾਂ ਦਾ ਸਨਮਾਨ ਕਰਦੀ ਹੈ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਦੀ ਹੈ। ਉਹਨਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਦਾ ਧੰਨਵਾਦ ਕੀਤਾ ਹੈ।
Advertisement