ਇਥੋਂ ਦੇ ਡੀਏਵੀ ਸੈਂਟਨਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ਵਿੱਚ ਰਾਜ ਪੱਧਰੀ ਖੇਡਾਂ ਵਿੱਚ ਆਪਣਾ ਥਾਂ ਪੱਕਾ ਕਰ ਲਿਆ ਹੈ। ਸਕੂਲ ਦੇ ਪ੍ਰਿੰਸੀਪਲ ਵੇਦ ਵਰਤ ਪਲਾਹ ਨੇ ਦੱਸਿਆ ਕਿ ਡੀਏਵੀ ਅਥਲੈਟਿਕਸ ਕਲੱਸਟਰ ਲੈਵਲ ਦੀਆਂ ਖੇਡਾਂ ਡੀਏਵੀ ਲੁਧਿਆਣਾ ਵਿੱਚ ਕਰਵਾਈਆਂ ਗਈਆਂ। ਇਨ੍ਹਾਂ ਵਿੱਚ ਡੀਏਵੀ ਜਗਰਾਉਂ ਦੇ ਖਿਡਾਰੀਆਂ ਨੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਰਾਜ ਪੱਧਰੀ ਖੇਡਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਅਮਨਿੰਦਰਜੀਤ ਸਿੰਘ ਦੀ ਅੰਡਰ-19 ਵਿੱਚ ਦੋ ਸੋਨ ਤਗ਼ਮੇ (ਸ਼ਾਟਪੁੱਟ ਅਤੇ ਡਿਸਕਸ ਥਰੋਅ) ਵਿੱਚ ਪ੍ਰਾਪਤ ਕਰਨ ਕਰਕੇ ਰਾਜ ਪੱਧਰੀ ਖੇਡਾਂ ਲਈ ਚੋਣ ਹੋਣ ਦੇ ਨਾਲ-ਨਾਲ ਉਸ ਨੂੰ ਵਧੀਆ ਖਿਡਾਰੀ ਹੋਣ ਦਾ ਖ਼ਿਤਾਬ ਵੀ ਦਿੱਤਾ ਗਿਆ। ਅੰਕਿਤ ਚੌਧਰੀ ਨੇ ਵੀ 100 ਮੀਟਰ ਦੌੜ ਵਿੱਚ ਸੋਨ ਤਗ਼ਮਾ ਪ੍ਰਾਪਤ ਕਰਕੇ ਆਪਣੀ ਜਗ੍ਹਾ ਰਾਜ ਪੱਧਰੀ ਖੇਡਾਂ ਵਿੱਚ ਬਣਾਈ ਹੈ। ਇਸ ਤੋਂ ਇਲਾਵਾ ਨੀਲਭ ਸੋਨੀ 200 ਮੀਟਰ ਦੌੜ ਵਿੱਚ ਕਾਂਸੀ ਦਾ ਤਗ਼ਮਾ ਪ੍ਰਾਪਤ ਕਰਕੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕੀਤਾ ਹੈ। ਸਕੂਲ ਪਹੁੰਚਣ 'ਤੇ ਪ੍ਰਿੰਸੀਪਲ ਪਲਾਹ ਵਲੋਂ ਅੱਜ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮੇਂ ਸਕੂਲ ਡੀਪੀਈ ਹਰਦੀਪ ਸਿੰਘ, ਡੀਪੀਈ ਸੁਰਿੰਦਰਪਾਲ ਵਿੱਜ ਅਤੇ ਡੀਪੀਈ ਸੁਰਿੰਦਰ ਕੌਰ ਤੂਰ ਸਣੇ ਸਮੁੱਚਾ ਸਟਾਫ਼ ਹਾਜ਼ਰ ਸੀ।
+
Advertisement
Advertisement
Advertisement
Advertisement
×