ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕ੍ਰਿਕਟ ’ਚ ਡੀ ਏ ਵੀ ਸਕੂਲ ਜੇਤੂ

ਜੇਤੂ ਖਿਡਾਰੀਆਂ ਦਾ ਸਨਮਾਨ
ਟੂਰਨਾਮੈਂਟ ਜਿੱਤਣ ਵਾਲੀ ਟੀਮ ਇਨਾਮ ਪ੍ਰਾਪਤ ਕਰਦੀ ਹੋਈ। - ਫੋਟੋ: ਬਸਰਾ
Advertisement
ਗੁਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਵੱਲੋਂ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਇੰਟਰ-ਸਕੂਲ ਕ੍ਰਿਕਟ ਟੂਰਨਾਮੈਂਟ (ਅੰਡਰ-14 ਲੜਕੇ) ਦਾ ਕਰਵਾਇਆ ਗਿਆ। ਇਸ ਕ੍ਰਿਕਟ ਮੁਕਾਬਲੇ ਵਿੱਚ ਵੱਖ-ਵੱਖ 24 ਸਕੂਲਾਂ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਟੂਰਨਾਮੈਂਟ ਦੇ ਸ਼ੁਰੂਆਤੀ ਦਿਨ ਮੇਜ਼ਬਾਨ ਸਕੂਲ ਦੇ ਮੈਦਾਨ ’ਤੇ ਰੁਮਾਂਚਕ ਮੈਚ ਖੇਡੇ ਗਏ। ਫਾਈਨਲ ਮੈਚ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਬੀ.ਆਰ.ਐੱਸ. ਨਗਰ ਨੇ 8 ਓਵਰਾਂ ਵਿੱਚ 43 ਦੌੜਾਂ ਬਣਾ ਕੇ ਦਰਸ਼ਨ ਅਕੈਡਮੀ ਨੂੰ 10 ਵਿਕਟਾਂ ਨਾਲ ਹਰਾਇਆ। ਡੀ.ਏ.ਵੀ. ਪਬਲਿਕ ਸਕੂਲ, ਬੀ.ਆਰ.ਐੱਸ. ਨਗਰ ਦੇ ਦੇਵਦੱਤ ਨੂੰ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਐਲਾਨਿਆ ਗਿਆ। ਦਰਸ਼ਨ ਅਕੈਡਮੀ ਨੇ ਦੂਜਾ ਸਥਾਨ ਅਤੇ ਬੀ.ਵੀ.ਐੱਮ. ਸਕੂਲ ਕਿਚਲੂ ਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਰੇ ਮੈਚ ਸਰੀਰਕ ਸਿੱਖਿਆ ਅਧਿਆਪਕ ਪ੍ਰਭਜੀਤ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਗਏ। ਸਕੂਲ ਦੀ ਪ੍ਰਿੰਸੀਪਲ ਗੁਨਮੀਤ ਕੌਰ ਨੇ ਜੇਤੂ ਟੀਮਾਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦਿੱਤੀਆਂ। ਉਨ੍ਹਾਂ ਉਭਰਦੇ ਕ੍ਰਿਕਟ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨਾ ਸਿਰਫ਼ ਬੱਚਿਆਂ ਵਿੱਚ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਦੇ ਹਨ ਸਗੋਂ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਅਤੇ ਅਨੁਸ਼ਾਸਨ ਵਰਗੀਆਂ ਕਦਰਾਂ-ਕੀਮਤਾਂ ਦਾ ਵਿਕਾਸ ਵੀ ਕਰਦੇ ਹਨ। ਉਨ੍ਹਾਂ ਸਾਰੇ ਖਿਡਾਰੀਆਂ ਨੂੰ ਚੰਗੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

 

Advertisement

ਵੇਟ ਲਿਫਟਿੰਗ: ਸਿਮਰਦੀਪ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਖੰਨਾ: ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੀ ਵਿਦਿਆਰਥਣ ਨੇ ਵੇਟ ਲਿਫਟਿੰਗ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਇਸ ਸਬੰਧੀ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਰਾਮਗੜ੍ਹੀਆ ਕਾਲਜ ਫਗਵਾੜਾ ਵਿੱਚ ਹੋਏ ਪੰਜਾਬ ਸਟੇਟ ਪੱਧਰੀ ਵੇਟ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਵਿਦਿਆਰਥਣ ਸਿਮਰਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜੇ ਸਥਾਨ ’ਤੇ ਰਹਿ ਕੇ ਚਾਂਦੀ ਦਾ ਤਗ਼ਮਾ ਜਿੱਤਿਆ। ਉਨ੍ਹਾਂ ਅੱਜ ਸਿਮਰਦੀਪ ਕੌਰ ਦਾ ਕਾਲਜ ਪੁੱਜਣ ’ਤੇ ਭਰਵਾਂ ਸਵਾਗਤ ਕਰਦਿਆਂ ਭਵਿੱਖ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ

 

 

Advertisement
Show comments