ਪੱਤਰ ਪ੍ਰੇਰਕਪਾਇਲ, 24 ਮਈਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਬੁਆਣੀ ਦੀ ਵਿਦਿਆਰਥਣ ਸ਼ੁਭਦੀਪ ਕੌਰ ਪੁੱਤਰੀ ਜਸਵੰਤ ਸਿੰਘ ਨੇ 650 ਵਿੱਚੋਂ 635 ਅੰਕ ਹਾਸਲ ਕਰ ਕੇ ਪੰਜਾਬ ਵਿੱਚੋਂ 15ਵੇਂ ਨੰਬਰ ’ਤੇ ਆ ਕੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਹੋਣਹਾਰ ਵਿਦਿਆਰਥਣ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਵੱਲੋਂ ਸਾਂਝੇ ਤੌਰ ’ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਗੁਰਵਿੰਦਰ ਕੌਰ ਅਤੇ ਮੀਡੀਆ ਕੋ-ਆਰਡੀਨੇਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਬੁਆਣੀ ਦੀ ਵਿਦਿਆਰਥਣ ਦੀ ਇਸ ਪ੍ਰਾਪਤੀ ਵਿੱਚ ਸਮੁੱਚੇ ਮਾਪਿਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਹੈ। ਇਸ ਮੌਕੇ ਰੂਬਲਪ੍ਰੀਤ ਕੌਰ, ਮਨਪ੍ਰੀਤ ਸਿੰਘ, ਰੀਤੂ ਸ਼ਰਮਾ, ਸਤਵਿੰਦਰਪਾਲ ਸਿੰਘ, ਗੁਰਦੀਪ ਸਿੰਘ, ਜਸਕਰਨਵੀਰ ਕੌਰ ਅਤੇ ਦਲਵਿੰਦਰ ਸਿੰਘ ਆਦਿ ਹਾਜ਼ਰ ਸਨ।