ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਨੂੰਪੁਰ ’ਚ ਬੱਚਿਆਂ ਨੂੰ ਡੀ-ਵਰਮਿੰਗ ਦੀ ਦਵਾਈ ਖਵਾਈ

ਬੱਚਿਆਂ ਨੂੰ ਪੇਟੀ ਦੇ ਕੀਡ਼ਿਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਦੱਸਿਆ 
ਬੱਚਿਆਂ ਨੂੰ ਡੀ-ਵਰਮਿੰਗ ਬਾਰੇ ਜਾਗਰੂਕ ਕਰਦੇ ਹੋਏ ਸਿਹਤ ਕਰਮੀ। -ਫੋਟੋ: ਓਬਰਾਏ
Advertisement

ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਕੌਮੀ ਮੁਕਤੀ ਦਿਵਸ ਤਹਿਤ ਅੱਜ ਆਲੇ ਦੁਆਲੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਟਰਾਂ ਵਿੱਚ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਗਈਆਂ। ਇਸ ਮੌਕੇ ਡਾ. ਸਤਿਆਜੀਤ ਸਿੰਘ ਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਕਾਰਨ ਬੱਚਿਆਂ ਵਿਚ ਕੁਪੋਸ਼ਣ, ਖੂਨ ਦੀ ਕਮੀ, ਭੁੱਖ ਨਾ ਲੱਗਣਾ, ਥਕਾਵਟ, ਉਲਟੀ, ਦਸਤ ਆਦਿ ਲੱਛਣ ਦਿਖਾਈ ਦਿੰਦੇ ਹਨ ਜਿਸ ਨਾਲ ਬੱਚਿਆਂ ਦਾ ਸਹੀ ਸਰੀਰਕ ਤੇ ਮਾਨਸਿਕ ਵਿਕਾਸ ਨਹੀਂ ਹੁੰਦਾ ਅਤੇ ਉਹ ਪੜ੍ਹਾਈ ਵਿਚ ਪੂਰਾ ਧਿਆਨ ਨਹੀਂ ਦੇ ਪਾਉਂਦੇ। ਇਸ ਲਈ ਹਰ ਛੇ ਮਹੀਨੇ ਬਾਅਦ ਬੱਚਿਆਂ ਨੂੰ ਅਲਬੈਂਡਾਜ਼ੋਲ ਦੀ ਗੋਲੀ ਖਵਾਈ ਜਾਂਦੀ ਹੈ।

ਡਾ. ਅੱਛਰਦੀਪ ਨੰਦਾ ਅਤੇ ਡਾ. ਨਵਜੋਤ ਨੇ ਦੱਸਿਆ ਕਿ ਇਹ ਗੋਲੀ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਅਸਰਦਾਰ ਹੈ ਜਿਸ ਨੂੰ ਵਿਸ਼ਵ ਸੰਗਠਨ ਅਤੇ ਸਿਹਤ ਵਿਭਾਗ ਵੱਲੋਂ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਸਿਫਾਰਸ਼ ਕੀਤਾ ਜਾਂਦਾ ਹੈ। ਇਸ ਦੇ ਨਾਲ ਨਾਲ ਖਾਣਾ ਖਾਣ ਤੋਂ ਪਹਿਲਾ, ਪਖਾਨਾ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ ਅਤੇ ਨੂੰਹ ਕੱਟ ਕੇ ਰੱਖਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਅੱਜ ਦਵਾਈ ਖਵਾਉਣ ਤੋਂ ਰਹਿ ਗਏ ਹਨ ਉਨ੍ਹਾਂ ਨੂੰ 14 ਅਗਸਤ ਨੂੰ ਮੌਪ ਅੱਪ ਡੇ ’ਤੇ ਇਹ ਦਵਾਈ ਖਵਾਈ ਜਾਵੇਗੀ। ਇਸ ਮੌਕੇ ਡਾ. ਰਾਜਵੀਰ ਕੌਰ, ਨਵਜੋਤ ਕੌਰ, ਮੁਨੀਸ਼ ਘੁਲਾਟੀ ਤੇ ਹੋਰ ਹਾਜ਼ਰ ਸਨ।

Advertisement

Advertisement