DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Dead Body Found: ਬੰਦ ਕਮਰੇ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ

ਪੁਲੀਸ ਨੇ ਜਾਂਚ ਸ਼ੁਰੂ ਕੀਤੀ; ਲਾਸ਼ ਪੋਸਟਮਾਰਟਮ ਲੲੀ ਭੇਜੀ

  • fb
  • twitter
  • whatsapp
  • whatsapp
featured-img featured-img
ਚਰਨਜੀਤ ਸਿੰਘ ਉਰਫ਼ ਬਿੱਲਾ
Advertisement

ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇੜੇ ਬੰਦ ਕਮਰੇ ਵਿਚ ਰਾਜ ਮਿਸਤਰੀ ਚਰਨਜੀਤ ਸਿੰਘ ਉਰਫ਼ ਬਿੱਲਾ (50) ਦੀ ਲਾਸ਼ ਮਿਲੀ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਮਾਛੀਵਾੜਾ ਸ਼ਹਿਰ ਵਿਚ ਰਹਿੰਦੇ ਆਪਣੇ ਪਰਿਵਾਰ ਤੋਂ ਵੱਖ ਹੋ ਕੇ ਕਿਰਾਏ ’ਤੇ ਰਹਿ ਰਿਹਾ ਸੀ। ਕਮਰੇ ਦਾ ਦਰਵਾਜਾ ਅੰਦਰੋਂ ਲੱਗਾ ਹੋਇਆ ਸੀ ਤਾਂ ਆਸਪਾਸ ਦੇ ਲੋਕਾਂ ਨੇ ਦੇਖਿਆ ਕਿ ਕਮਰੇ ’ਚੋਂ ਖੂਨ ਨਿਕਲ ਕੇ ਬਾਹਰ ਆ ਰਿਹਾ ਹੈ ਤਾਂ ਉਨ੍ਹਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਥਾਣਾ ਮੁਖੀ ਕਰਮਜੀਤ ਸਿੰਘ ਨੇ ਜਦੋਂ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਅੰਦਰ ਚਰਨਜੀਤ ਸਿੰਘ ਖੂਨ ਨਾਲ ਲੱਥਪੱਥ ਅੱਧ ਨਗਨ ਹਾਲਤ ਵਿਚ ਪਿਆ ਸੀ। ਲਾਸ਼ ਤੋਂ ਇੰਝ ਜਾਪ ਰਿਹਾ ਸੀ ਕਿ ਉਸ ਦੀ ਮੌਤ 2 ਜਾਂ 3 ਦਿਨ ਪਹਿਲਾਂ ਹੋ ਗਈ ਸੀ। ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਥਾਣਾ ਮੁਖੀ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਪਤੀ ਦੀ ਮੌਤ ਸ਼ਰਾਬ ਦੇ ਨਸ਼ੇ ਵਿਚ ਡਿੱਗਣ ਤੋਂ ਬਾਅਦ ਲੱਗੀ ਸੱਟ ਕਾਰਨ ਹੋਈ ਜਾਪ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਥਾਣਾ ਮੁਖੀ ਨੇ ਕਿਹਾ ਕਿ ਪੁਲੀਸ ਹਾਦਸਾ ਜਾਂ ਕਤਲ ਦੋਵੇਂ ਹੀ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਘਰ ਵਿਚ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਪਿਛਲੇ ਕਰੀਬ 4 ਸਾਲ ਤੋਂ ਉਹ ਪਰਿਵਾਰ ਨਾਲੋਂ ਅਲੱਗ ਰਹਿ ਰਿਹਾ ਸੀ।

Advertisement
Advertisement
×