DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੌਤ ਮਾਮਲਾ: ਐਕਸ਼ਨ ਕਮੇਟੀ ਨੇ ਪੁਲੀਸ ਕਮਿਸ਼ਨਰ ਦਫ਼ਤਰ ਘੇਰਿਆ

ਪੁਲੀਸ ਨੇ 21 ਦਿਨਾਂ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨ ਕਰਦੇ ਹੋਏ ਐਕਸ਼ਨ ਕਮੇਟੀ ਦੇ ਨੁਮਾਇੰਦੇ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਇਥੇ ਲਲਕਾਰ ਗਰੁੱਪ ਨਾਲ ਸਬੰਧਤ ਵਕੀਲ ਦਿਲਜੋਤ ਸ਼ਰਮਾ ਦੀ ਸ਼ੱਕੀ ਹਾਲਤ ਵਿੱਚ ਮੌਤ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਅੱਜ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਪੁਲੀਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਦਿਲਜੋਤ ਸ਼ਰਮਾ ਦਾ ਪਰਿਵਾਰ ਤੇ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਤੇ ਪੁਲੀਸ ਅਤੇ ਮੁਲਜ਼ਮਾਂ ਖ਼ਿਲਾਫ਼ ਢਿੱਲੀ ਕਾਰਵਾਈ ਕਰਨ ਦੇ ਦੋਸ਼ ਲਗਾਏ।

ਆਗੂਆਂ ਨੇ ਕਿਹਾ ਕਿ ਲੜਕੀ ਦਿਲਜੋਤ ਸ਼ਰਮਾ ਦੀ ਮੌਤ ਨੂੰ 2 ਮਹੀਨੇ ਹੋਣ ਵਾਲੇ ਹਨ ਪਰ ਪੁਲੀਸ ਵੱਲੋਂ ਹਾਲੇ ਤੱਕ ਕਥਿਤ ਖੁਦਕੁਸ਼ੀ ਨੋਟ ਦੀ ਫੋਰੈਂਸਕ ਜਾਂਚ ਨਹੀਂ ਕਰਵਾਈ, ਨਾ ਹੀ ਪੋਸਟਮਾਰਟਮ ਦੀ ਬਿਸਰਾ ਰਿਪੋਰਟ ਮੰਗਵਾਈ ਗਈ ਹੈ। ਦਿਲਜੋਤ ਸ਼ਰਮਾ ਦੀ ਮਾਤਾ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਪੱਕੇ ਤੌਰ ’ਤੇ ਧਰਨਾ ਲਗਾਉਣਗੇ। ਇਸ ਮਗਰੋਂ ਪੁਲੀਸ ਨੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਡੀ ਐੱਸ ਪੀ ਸੁਮਿਤ ਸੂਦ ਨੇ ਧਰਨੇ ਵਿੱਚ ਆ ਕੇ ਐਲਾਨ ਕੀਤਾ ਕਿ 21 ਦਿਨਾਂ ਵਿੱਚ ਪੁਲੀਸ ਵੱਲੋਂ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲੀਸ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ। ਐਕਸ਼ਨ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ ਜੇ ਪੁਲੀਸ ਆਪਣੇ ਭੋਰਸੇ ’ਤੇ ਕਾਇਮ ਨਾ ਰਹੀ ਤਾਂ ਪੁਲੀਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪਰਿਵਾਰ ਵੱਲੋਂ ਪੱਕਾ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਸੁਖਦਰਸ਼ਨ ਨੱਤ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ, ਪ੍ਰੋਫੈਸਰ ਜੈ ਪਾਲ, ਹਮੀਰ ਸਿੰਘ, ਆਈ ਡੀ ਪੀ ਤੋਂ ਕਰਨੈਲ ਸਿੰਘ, ਦਿਲਜੋਤ ਦੀ ਮਾਤਾ ਵੀਰਪਾਲ ਕੌਰ ਅਤੇ ਮਾਮਾ ਸ਼ਿਵਜੀ ਰਾਮ, ਪ੍ਰਗਤੀਸ਼ੀਲ ਇਸਤਰੀ ਸਭਾ ਜਸਵੀਰ ਕੌਰ ਨੱਤ, ਅਮਨਦੀਪ ਕੌਰ ਦਿਓਲ, ਸੁਖਜੀਤ ਰਾਮਾ ਨੰਦੀ ਤੇ ਕਾਮਰੇਡ ਤਰਸੇਮ ਜੋਧਾਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸੇਧੇ।

Advertisement

Advertisement
Advertisement
×