ਸੜਕ ਹਾਦਸੇ ’ਚ ਮੌਤ
ਮੋਤੀ ਨਗਰ ਇਲਾਕੇ ਦੇ ਟਰਾਂਸਪੋਰਟ ਨਗਰ ਵਿੱਚ ਸੜਕ ਹਾਦਸੇ ਵਿੱਚ ਮੱਧ ਪ੍ਰਦੇਸ਼ ਨਾਲ ਸਬੰਧਤ ਇੱਕ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਮਹਿੰਦਰਾ ਪਿੱਕਅੱਪ ਨੇ ਪੈਦਲ ਜਾ ਰਹੇ ਰਾਮ ਪ੍ਰਸਾਦ ਪਾਟੀਦਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ...
Advertisement
ਮੋਤੀ ਨਗਰ ਇਲਾਕੇ ਦੇ ਟਰਾਂਸਪੋਰਟ ਨਗਰ ਵਿੱਚ ਸੜਕ ਹਾਦਸੇ ਵਿੱਚ ਮੱਧ ਪ੍ਰਦੇਸ਼ ਨਾਲ ਸਬੰਧਤ ਇੱਕ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਮਹਿੰਦਰਾ ਪਿੱਕਅੱਪ ਨੇ ਪੈਦਲ ਜਾ ਰਹੇ ਰਾਮ ਪ੍ਰਸਾਦ ਪਾਟੀਦਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸ਼ਿਕਾਇਤਕਰਤਾ ਰਸੀਲ ਚੰਦ ਨੇ ਪੁਲੀਸ ਨੂੰ ਦੱਸਿਆ ਕਿ ਰਾਮ ਪ੍ਰਸਾਦ ਪਿਛਲੇ ਤਿੰਨ ਸਾਲਾਂ ਤੋਂ ਉਸ ਕੋਲ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਹਾਦਸਾ ਦੁਪਹਿਰ ਕਰੀਬ 3 ਵਜੇ ਵਾਪਰਿਆ ਜਦੋਂ ਰਾਮ ਪ੍ਰਸਾਦ ਖਾਣਾ ਖਾਣ ਜਾ ਰਿਹਾ ਸੀ। ਮੁਲਜ਼ਮ ਦੀ ਪਛਾਣ ਗਣੇਸ਼ ਕੁਮਾਰ ਵਾਸੀ ਜੰਮੂ-ਕਸ਼ਮੀਰ) ਵਜੋਂ ਹੋਈ ਹੈ। ਥਾਣਾ ਮੋਤੀ ਨਗਰ ਦੀ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement
×

