ਪ੍ਰਕਾਸ਼ ਪੁਰਬ ਨਵੇਂ ਸਾਲ ’ਚ ਮਨਾਉਣ ਦਾ ਫ਼ੈਸਲਾ
ਸ਼ਹਿਰ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਸਿੱਖ ਜਥੇਬੰਦੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2026 ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਵਿੱਚ ਹੋਈ ਮੀਟਿੰਗ...
Advertisement
ਸ਼ਹਿਰ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਸਿੱਖ ਜਥੇਬੰਦੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2026 ਨੂੰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਵਿੱਚ ਹੋਈ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਯੂਨਾਈਟਿਡ ਸਿੱਖਜ਼ ਦੇ ਡਾਇਰੈਕਟ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਮੁੱਚੀ ਕੌਮ ਨਿਮਰਤਾ ਤੇ ਸ਼ਰਧਾ ਨਾਲ ਮਨਾਉਂਦੀ ਹੈ। ਇਸ ਸਾਲ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦਾ ਸ਼ਹੀਦੀ ਦਿਹਾੜਾ ਹੈ ਤੇ ਉਸੇ ਦਿਨ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਹੈ ਜਿਸ ਕਾਰਨ ਸਮੁੱਚੀ ਸਿੱਖ ਕੌਮ ਭਾਰੀ ਦੁਬਿਧਾ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਪਣੀ ਪੰਥਕ ਸੋਚ ਤੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਦਿਆਂ ਇਸ ਮੁੱਦੇ ’ਤੇ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਸੀ ਪਰ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਵੱਲੋਂ ਕੋਈ ਸਪੱਸ਼ਟ ਫ਼ੈਸਲਾ ਨਹੀਂ ਕੀਤਾ ਗਿਆ ਜਿਸ ਕਰਕੇ ਸੰਗਤ ਦੀ ਦੁਬਿਧਾ ਹੋਰ ਵਧ ਗਈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਦੋ ਦਰਜਨ ਤੋਂ ਵੱਧ ਇਸਤਰੀ ਸਤਿਸੰਗ ਸਭਾਵਾਂ ਨੇ ਸਰਬਸੰਮਤੀ ਨਾਲ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨਾਂ ਵਿੱਚ ਆ ਰਹੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ 27 ਦਸੰਬਰ ਦੀ ਬਜਾਇ 5 ਜਨਵਰੀ ਨੂੰ ਮਨਾਉਣ ਦਾ ਰਸਮੀ ਫ਼ੈਸਲਾ ਲਿਆ ਹੈ।
Advertisement
Advertisement
