ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਦਾ ਫ਼ੈਸਲਾ
ਇੱਥੋਂ ਦੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਦੀ ਸਾਂਝੀ ਮੀਟਿੰਗ ਕਾਮਰੇਡ ਅਮਰ ਨਾਥ ਕੂਮ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ‘ਭਾਰਤ ਛੱਡੋ ਅੰਦੋਲਨ’ ਦੀ ਯਾਦ ਵਿੱਚ ਜੇਲ੍ਹ ਭਰੋ, ਰੇਲ ਰੋਕੋ, ਰਸਤਾ ਰੋਕੋ ਅਤੇ ਧਰਨੇ-ਮੁਜ਼ਾਹਰੇ ਕਰਨ...
ਇੱਥੋਂ ਦੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਦੀ ਸਾਂਝੀ ਮੀਟਿੰਗ ਕਾਮਰੇਡ ਅਮਰ ਨਾਥ ਕੂਮ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ‘ਭਾਰਤ ਛੱਡੋ ਅੰਦੋਲਨ’ ਦੀ ਯਾਦ ਵਿੱਚ ਜੇਲ੍ਹ ਭਰੋ, ਰੇਲ ਰੋਕੋ, ਰਸਤਾ ਰੋਕੋ ਅਤੇ ਧਰਨੇ-ਮੁਜ਼ਾਹਰੇ ਕਰਨ ਦਾ ਫ਼ੈਸਲਾ ਲਿਆ ਗਿਆ। ਆਗੂਆਂ ਨੇ ਐਲਾਨ ਕੀਤਾ ਕਿ ਮਜ਼ਦੂਰਾਂ ਅਤੇ ਕਿਸਾਨਾਂ ਦੀ ਸਾਂਝੀ ਲੜਾਈ ਹੀ ਕਾਰਪੋਰੇਟ ਪੱਖੀ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਹੈ। ਇਸ ਮੌਕੇ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਹਿੱਸਾ ਲਿਆ ਅਤੇ ਮਿੰਨੀ ਸਕੱਤਰੇਤ ਦੇ ਸਾਹਮਣੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਰਣਨੀਤੀ ਉਲੀਕੀ। ਮੀਟਿੰਗ ਦੌਰਾਨ ਵੱਖ-ਵੱਖ ਟਰੇਡ ਯੂਨੀਅਨਾਂ ਏਟਕ, ਸੀਟੂ, ਇੰਟਕ, ਐਕ ਟੂ ਤੇ ਸੀ ਟੀ ਯੂ ਪੰਜਾਬ ਅਤੇ ਐੱਸ ਕੇ ਐੱਮ ਵੱਲੋਂ ਬੀ ਕੇ ਯੂ (ਏਕਤਾ)-ਉਗਰਾਹਾਂ, ਕੁੱਲ ਹਿੰਦ ਕਿਸਾਨ ਸਭਾ 1936, ਜਮਹੂਰੀ ਕਿਸਾਨ ਸਭਾ ਅਤੇ ਕੁੱਲ ਹਿੰਦ ਕਿਸਾਨ ਸਭਾ (ਹਨਨਮੁੱਲਾ) ਦੇ ਆਗੂ ਸ਼ਾਮਲ ਸਨ। ਮੀਟਿੰਗ ਵਿੱਚ ਯੁੱਧਵੀਰ ਸਿੰਘ, ਡਾ. ਗੁਰਵਿੰਦਰ ਸਿੰਘ, ਹਰਪਾਲ ਸਿੰਘ, ਜੈ ਪ੍ਰਕਾਸ਼ ਨਰਾਇਣ, ਪਰਮਜੀਤ ਸਿੰਘ ਅਤੇ ਟਾਈਗਰ ਸਿੰਘ ਹਾਜ਼ਰ ਸਨ।
ਭਾਰਤ ਛੱਡੋ ਅੰਦੋਲਨ ਦੀ ਵਰੇਗੰਢ੍ਹ ਮਨਾਈ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਵੱਲੋਂ ‘ਭਾਰਤ ਛੱਡੋ ਅੰਦੋਲਨ’ ਦੀ 84ਵੀਂ ਵਰ੍ਹੇਗੰਢ ਸਬੰਧੀ ਹਲਕਾ ਦੱਖਣੀ ਵਿੱਚ ਸਮਾਗਮ ਕਰਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਦੌਰਾਨ ਵਰਿੰਦਰ ਭੱਲਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਓ ਬੀ ਸੀ, ਗੁਰਨਾਮ ਸਿੰਘ ਕਲੇਰ, ਮਾਸਟਰ ਹਰੀਦੇਵ ਬਾਵਾ, ਹਰਪਾਲ ਸਿੰਘ ਸੈਣੀ ਅਤੇ ਅਮਿਤ ਕੁਮਾਰ ਆਦਿ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਬਾਵਾ ਨੇ ਕਿਹਾ ਕਿ ਅੰਗਰੇਜ਼ ਹਕੂਮਤ ਖ਼ਿਲਾਫ਼ ਮਹਾਤਮਾ ਗਾਂਧੀ ਨੇ ਭਾਰਤ ਛੱਡੋ ਅੰਦੋਲਨ, ਡਾਂਡੀ ਮਾਰਚ ਅਤੇ ਸੱਤਿਆਗ੍ਰਹਿ ਕਰਕੇ ਅਹਿੰਸਾ ਦੇ ਰਸਤੇ ’ਤੇ ਚੱਲ ਕੇ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਤਤਕਾਲੀ ਆਰ ਐੱਸ ਐੱਸ ਦੇ ਆਗੂਆਂ ਨੇ ਅੰਦੋਲਨ ਦੌਰਾਨ ਮੁਆਫ਼ੀਆਂ ਮੰਗੀਆਂ ਅਤੇ ਜੇਲ੍ਹਾਂ ਤੋਂ ਰਿਹਾ ਹੋਏ ਜਦਕਿ ਕਾਂਗਰਸ ਪਾਰਟੀ ਦੇ ਸੰਘਰਸ਼ੀ ਯੋਧੇ ਡੱਟ ਕੇ ਲੜਾਈਆਂ ਲੜਦੇ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਧਰਮ ਨਿਰਪੱਖ ਪਾਰਟੀ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਦੀ ਹੈ। ਇਸ ਮੌਕੇ ਅਮਰਜੀਤ ਸਿੰਘ, ਪਿਆਰਾ ਸਿੰਘ, ਸੁਖਵਿੰਦਰ ਸਿੰਘ, ਮਨੀ, ਅਭਿਸ਼ੇਕ ਕੁਮਾਰ ਅਤੇ ਵਿਜੈ ਕੁਮਾਰ ਗੁਪਤਾ ਹਾਜ਼ਰ ਸਨ।

