DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਦਾ ਫ਼ੈਸਲਾ

ਅਕਾਲੀ ਦਲ ‘ਵਾਰਸ ਪੰਜਾਬ ਦੇ’ ਦੀ ਮੀਟਿੰਗ ਵਿੱਚ ਚਰਚਾ ਕੀਤੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਵਿੱਚ ਮੌਜੂਦ ਜਥੇਦਾਰ ਜਸਵੰਤ ਸਿੰਘ ਚੀਮਾ ਅਤੇ ਹੋਰ।
Advertisement

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਮੇਤ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿੰਡ ਲਾਡੋਵਾਲ ਤੋਂ ਢੋਲਣਵਾਲ ਤੱਕ ਬੰਦੀ ਸਿੰਘ ਰਿਹਾਈ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਚੀਮਾ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ 17 ਮਈ ਨੂੰ ਸਿੰਘ ਰਿਹਾਈ ਮਾਰਚ ਕੀਤਾ ਜਾ ਰਿਹਾ ਹੈ ਜੋ ਲਾਡੋਵਾਲ ਟੌਲ ਪਲਾਜ਼ਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਢੋਲਣਵਾਲ ਪਿੰਡ ਨੇੜੇ ਚੌਂਤਾ ਵਿੱਚ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨਾਲ ਗੈਰ-ਕਾਨੂੰਨੀ, ਗੈਰ-ਸੰਵਿਧਾਨਕ ਅਤੇ ਗੈਰ-ਸਿਧਾਂਤਕ ਵਿਵਹਾਰ ਕਰਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਈ ਸਾਲਾਂ ਤੋਂ ਇਨ੍ਹਾਂ ਨੂੰ ਬਿਨਾਂ ਕੇਸਾਂ ਦੇ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐੱਨ ਐੱਸ ਏ ਹਟਾਉਣ ਦੇ ਬਾਵਜੂਦ ਉਨ੍ਹਾਂ ਨੂੰ ਪੰਜਾਬ ਤੋਂ ਸੈਂਕੜੇ ਮੀਲ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਪੰਜਾਬ ਵਿੱਚ ਦਰਜ ਕੇਸ ਡਿਬਰੂਗੜ੍ਹ ਜੇਲ੍ਹ ਵਿੱਚ ਚਲਾਏ ਜਾ ਰਹੇ ਹਨ। ਜਥੇਦਾਰ ਚੀਮਾ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 17 ਮਈ ਨੂੰ ਸਿੰਘ ਰਿਹਾਈ ਮਾਰਚ ਕੀਤਾ ਜਾ ਰਿਹਾ ਹੈ ਜੋ ਲਾਡੋਵਾਲ ਟੌਲ ਪਲਾਜ਼ਾ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਢੋਲਣਵਾਲ ਪਿੰਡ ਨੇੜੇ ਚੌਂਤਾ ਵਿੱਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬਾਪੂ ਤਰਸੇਮ ਸਿੰਘ ਖਾਲਸਾ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਪਰਮਜੀਤ ਸਿੰਘ ਜੌਹਲ ਅਤੇ ਪ੍ਰਿਥੀਪਾਲ ਸਿੰਘ ਬਟਾਲਾ ਆਦਿ ਆਗੂ ਸ਼ਾਮਲ ਹੋਣਗੇ।

Advertisement
Advertisement
×