ਸ਼ਹਾਦਤ ਨੂੰ ਸਮਰਪਿਤ ਖੂਨ ਦਾਨ ਕੈਂਪ ਲਾਉਣ ਦਾ ਫ਼ੈਸਲਾ
ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਦੇ ਦਫ਼ਤਰ ਕੋਟ ਮੰਗਲ ਸਿੰਘ ਵਿੱਚ ਇਕ ਮੀਟਿੰਗ ਵਿੱਚ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਆਤਮ ਨਗਰ ਅਤੇ ਦੱਖਣੀ ਹਲਕੇ ਵਿੱਚ ਮਨੁੱਖਤਾ ਦੀ ਭਲਾਈ ਵਾਸਤੇ ਦਸੰਬਰ ਮਹੀਨੇ ਵਿੱਚ ਹਰ ਐਤਵਾਰ ਨੂੰ ਖੂਨਦਾਨ ਕੈਂਪ ਲਗਾਏ ਜਾਣਗੇ। ਇਹ ਕੈਂਪ ਤਿੰਨ ਤਿੰਨ ਵਾਰਡਾਂ ਨੂੰ ਇਕੱਠਾ ਕਰਕੇ ਲਗਾਏ ਜਾਣਗੇ। ਬਲਦੇਵ ਸਿੰਘ ਪ੍ਰਧਾਨ ਨੇ ਦੱਸਿਆ ਕਿ ਵਾਰਡ ਨੰਬਰ 40, 41 ਅਤੇ 42 ਵੱਲੋਂ ਪਹਿਲਾ ਖੂਨਦਾਨ ਕੈਂਪ ਸ਼ਿਮਲਾਪੁਰੀ ਚਿਮਨੀ ਰੋਡ ਢੰਡ ਪੈਲੇਸ ਵਿੱਚ ਸਵੇਰੇ 9 ਤੋਂ 4 ਵਜੇ ਤੱਕ ਲਗਾਇਆ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਲਖਬੀਰ ਸਿੰਘ ਸੰਧੂ, ਗੁਰਪਿਆਰ ਸਿੰਘ, ਦਲਜੀਤ ਸਿੰਘ, ਅਮਰਪਾਲ ਸਿੰਘ ਬਿੱਲਾ, ਪ੍ਰੀਤਮ ਸਿੰਘ, ਪ੍ਰਿੰਸੀਪਲ ਬਲਵਿੰਦਰ ਰੰਧਾਵਾ, ਤਰਲੋਕ ਸਿੰਘ, ਡਾਕਟਰ ਨਿਰਮਲ ਸਿੰਘ ਚੀਮਾ, ਗੁਲਜ਼ਾਰ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ ਮਸੋਨ ਅਤੇ ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ।
