ਗੁਰਮਤਿ ਸੰਗੀਤ ਸੰਮੇਲਨ ਕਰਵਾਉਣ ਦਾ ਫ਼ੈਸਲਾ
                    ਸੰਤ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਵੱਲੋਂ ਆਰੰਭੀ ‘ਗੁਰਮਤਿ ਸੰਗੀਤ’ ਦੇ ਪ੍ਰਚਾਰ ਤੇ ਪਸਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਮੀਟਿੰਗ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਹੋਈ। ਇਸ...
                
        
        
    
                 Advertisement 
                
 
            
        ਸੰਤ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਵੱਲੋਂ ਆਰੰਭੀ ‘ਗੁਰਮਤਿ ਸੰਗੀਤ’ ਦੇ ਪ੍ਰਚਾਰ ਤੇ ਪਸਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਮੀਟਿੰਗ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਹੋਈ। ਇਸ ਵਿੱਚ ਸਾਲਾਨਾ 34ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 11 ਤੋਂ 14 ਦਸੰਬਰ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਸੰਤ ਅਮੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਦਾ ਅਦੁੱਤੀ ਗੁਰਮਤ ਸੰਗੀਤ ਸੰਮੇਲਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗਾ। ਇਸ ਦੌਰਾਨ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ 40 ਦੇ ਕਰੀਬ ਗੁਰਮਤਿ ਸੰਗੀਤ ਮਾਹਿਰ ਕੀਰਤਨੀਏ 17 ਰਾਗਾਂ ਦੇ ਆਧਾਰਿਤ ਗਾਇਨ ਕਰਨਗੇ। ਉਨ੍ਹਾਂ ਦੱਸਿਆ ਕਿ ਗੁਰਮਤਿ ਸੰਗੀਤ ਸੰਮੇਲਨ ਦੇ ਪਹਿਲੇ ਦੋ ਦਿਨ 11 ਤੇ 12 ਦਸੰਬਰ ਨੂੰ ਕੇਵਲ ਰਾਤ ਦੇ ਸਮਾਗਮ ਹੋਣਗੇ ਜਦਕਿ 12 ਅਤੇ 13 ਦਸੰਬਰ ਨੂੰ ਸਵੇਰ ਤੋਂ ਰਾਤ ਤੱਕ ਸੰਗੀਤ ਸੰਮੇਲਨ ਹੋਣਗੇ।
                 Advertisement 
                
 
            
        
                 Advertisement 
                
 
            
        