ਤੰਬਾਕੂਨੋਸ਼ੀ ਖ਼ਿਲਾਫ਼ ਜਾਗਰੂਕਤਾ ਮੁਹਿੰਮ ਵਿੱਢਣ ਦਾ ਫ਼ੈਸਲਾ
ਯੂਨਾਈਟਿਡ ਸਿੱਖਜ਼ ਨੇ ਪੰਜਾਬ ਨੂੰ ਤੰਬਾਕੂ ਮੁਕਤ ਕਰਨ ਲਈ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਵਿੱਚ ਪਿੰਡਾਂ ਦੀਆਂ ਪੰਚਾਇਤਾਂ, ਦੁਕਾਨਦਾਰ ਜਥੇਬੰਦੀਆਂ, ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਦਾ ਸਹਿਯੋਗ ਲਿਆ ਜਾਵੇਗਾ। ਅੱਜ ਇੱਥੇ ਯੂਨਾਈਟਿਡ ਸਿੱਖਜ਼ ਪੰਜਾਬ...
Advertisement
ਯੂਨਾਈਟਿਡ ਸਿੱਖਜ਼ ਨੇ ਪੰਜਾਬ ਨੂੰ ਤੰਬਾਕੂ ਮੁਕਤ ਕਰਨ ਲਈ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਵਿੱਚ ਪਿੰਡਾਂ ਦੀਆਂ ਪੰਚਾਇਤਾਂ, ਦੁਕਾਨਦਾਰ ਜਥੇਬੰਦੀਆਂ, ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਜਥੇਬੰਦੀਆਂ ਦਾ ਸਹਿਯੋਗ ਲਿਆ ਜਾਵੇਗਾ। ਅੱਜ ਇੱਥੇ ਯੂਨਾਈਟਿਡ ਸਿੱਖਜ਼ ਪੰਜਾਬ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਅਤੇ ਭੁਪਿੰਦਰ ਸਿੰਘ ਮੱਕੜ ਨੇ ਕਿਹਾ ਕਿ ਜਨਤਕ ਥਾਵਾਂ ਉੱਤੇ ਤੰਬਾਕੂ ਦੀ ਵਰਤੋਂ ਕਰਨ ਉਪਰ ਪਾਬੰਦੀ ਦਾ ਕਾਨੂੰਨ ਬਣਿਆ ਹੋਇਆ ਹੈ ਪਰ ਇਹ ਕਾਨੂੰਨ ਸਹੀ ਤਰੀਕੇ ਨਾਲ ਲਾਗੂ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਨੂੰ ਪਿੰਡ ਪੱਧਰ ਤੋਂ ਅੱਗੇ ਵੱਧ ਕੇ ਤੰਬਾਕੂ ਮੁਕਤ ਬਣਾਉਣ ਲਈ ਜਾਗਰੂਕਤਾ ਮੁਹਿੰਮ ਆਰੰਭੀ ਜਾਵੇਗੀ।
Advertisement
Advertisement
×