ਪੱਤਰ ਪ੍ਰੇਰਕ
ਸਮਰਾਲਾ, 21 ਅਗਸਤ
ਇਲਾਕੇ ਦੇ ਕਈ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀ ਸਮਰਾਲਾ ਤੋਂ ਸ੍ਰੀ ਝਾੜ ਸਾਹਿਬ ਤੱਕ ਜਾਂਦੀ ਸੜਕ ਦੀ ਬੱਦਤਰ ਹਾਲਤ ਤੋਂ ਤੰਗ ਆਏ ਇਲਾਕੇ ਦੇ ਲੋਕਾਂ ਨੇ ਨਵੀਂ ਸੜਕ ਬਣਵਾਉਣ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਹੁਣ ਸੰਘਰਸ਼ ਦਾ ਰਾਹ ਅਖਤਿਆਰ ਕਰਨ ਦਾ ਫ਼ੈਸਲਾ ਕਰ ਲਿਆ ਹੈ। ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਅਧੀਨ ਸਾਲ 2009 ਵਿੱਚ ਬਣੀ ਇਸ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਦਾ ਇਥੋਂ ਲੰਘਣਾ ਵੀ ਔਖਾ ਹੋਇਆ ਪਿਆ ਹੈ ਅਤੇ ਇਲਾਕੇ ਦੇ ਲੋਕ ਵਿਧਾਇਕ ਤੋਂ ਲੈ ਕੇ ਸੰਸਦ ਮੈਂਬਕ ਤੱਕ ਨੂੰ ਇਸ ਸੜਕ ਦੀ ਹਾਲਤ ਸੁਧਾਰਨ ਦੀ ਫਰਿਆਦ ਕਰ ਚੁੱਕੇ ਹਨ ਪਰ ਹਾਲੇ ਤੱਕ ਕਿਸੇ ਵੀ ਅਧਿਕਾਰੀ ਅਤੇ ਰਾਜਸੀ ਆਗੂ ਨੇ ਲੋਕਾਂ ਦੀ ਇਸ ਮੁਸ਼ਕਲ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਨਹੀਂ ਨਿਭਾਈ। ਉਨ੍ਹਾਂ ਦੱਸਿਆ ਕਿ ਮੁੜ ਇਸ ਸੜਕ ਦੀ ਹਾਲਤ ਨੂੰ ਸੁਧਾਰਨ ਦੀ ਮੰਗ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਿਰਮਲ ਸਿੰਘ ਬਰਮਾਂ ਸਾਬਕਾ ਸਰਪੰਚ, ਬਰਕਤਪਾਲ ਸਿੰਘ, ਹਰਜਿੰਦਰ ਸਿੰਘ, ਹਰਭਜਨ ਸਿੰਘ, ਸਵਰਨ ਸਿੰਘ ਕਲੇਰ, ਡਾ. ਨਿਰਮਲ ਸਿੰਘ, ਗੁਰਜੀਤ ਸਿੰਘ, ਅਵਤਾਰ ਸਿੰਘ ਟੱਪਰਿਆ, ਹਰਮੇਸ਼ ਕੁਮਾਰ, ਸੁਖਵਿੰਦਰ ਸਿੰਘ, ਹਰਚੰਦ ਸਿੰਘ, ਪ੍ਰੀਤਮ ਸਿੰਘ ਅਤੇ ਬਹਾਦਰ ਸਿੰਘ ਆਦਿ ਹਾਜ਼ਰ ਸਨ।