ਖੇਤੀ ਕਾਨੂੰਨ ਵਾਪਸ ਨਾ ਲੈਣ ਤੱਕ ਸੰਘਰਸ਼ ਦਾ ਐਲਾਨ

ਖੇਤੀ ਕਾਨੂੰਨ ਵਾਪਸ ਨਾ ਲੈਣ ਤੱਕ ਸੰਘਰਸ਼ ਦਾ ਐਲਾਨ

ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ -ਮਜ਼ਦੂਰ।

ਪੱਤਰ ਪ੍ਰੇਰਕ

ਖੰਨਾ, 16 ਅਕਤੂਬਰ

ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ।ਇਸ ਮੌਕੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਜਲਦ ਕਾਨੂੰਨ ਵਾਪਸ ਨਾ ਲਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਇਥੋਂ ਦੇ ਸਮਰਾਲਾ ਚੌਕ ਵਿੱਚ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਪੁਤਲੇ ਫੂਕੇ। ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕੇਂਦਰ ਸਰਕਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੜੀਅਲ ਰਵੱਈਏ ਦੀ ਨਿਖੇਧੀ ਕੀਤੀ।

ਰਾਏਕੋਟ (ਪੱਤਰ ਪ੍ਰੇਰਕ): ਨੇੜਲੇ ਪਿੰਡ ਰਾਮਗੜ੍ਹ ਸਿਵੀਆਂ ਵਿੱਚ ਬੀਕੇਯੂ (ਡਕੌਂਦਾ) ਦੀ ਇਕਾਈ ਵੱਲੋਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਯੋਗੀ, ਅੰਬਾਨੀ ਅਤੇ ਆਡਾਨੀ ਦਾ ਪੁਤਲਾ ਸਾੜ ਕੇ ਖੇਤੀ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਇਕਾਈ ਪ੍ਰਧਾਨ ਜਗਦੇਵ ਸਿੰਘ ਕਾਕਾ ਦੀ ਅਗਵਾਈ ਵਿੱਚ ਹੋਏ ਪ੍ਰਦਰਸ਼ਨ ਵਿੱਚ ਪਿੰਡ ਦੇ ਕਿਸਾਨ ਅਤੇ ਬੀਬੀਆਂ ਵੀ ਸ਼ਾਮਲ ਸਨ। ਇਸ ਮੌਕੇ ਪ੍ਰਧਾਨ ਜਗਦੇਵ ਸਿੰਘ ਕਾਕਾ ਨੇ ਕਿਹਾ ਕਿ ਜਦ ਤੱਕ ਸਰਕਾਰ ਇਹ ਤਿੰਨੇ ਕਾਨੂੰਨਾਂ ਨੂੰ ਵਾਪਸ, ਨਹੀ ਲਵੇਗੀ ਕਿਸਾਨਾਂ ਦਾ ਇਹ ਸੰਘਰਸ਼ ਇਸੇ ਤਰਾਂ ਜਾਰੀ ਰਹੇਗਾ।

ਦੋਰਾਹਾ (ਪੱਤਰ ਪ੍ਰੇਰਕ): ਇਥੇ ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਨਰਿੰਦਰ ਤੋਮਰ ਦੇ ਪੁਤਲੇ ਫੂਕੇ। ਇਸ ਮੌਕੇ ਰਾਜਿੰਦਰ ਸਿੰਘ ਕੋਟ ਪਨੈਚ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਣਕ ਦੇ ਵਾਧੇ ਦੇ ਨਾਲ ਨਾਲ ਖਾਦਾਂ, ਕੀੜੇਮਾਰ ਦਵਾਈਆਂ, ਬੀਜਾਂ ਤੇ ਖੇਤੀ ਸੰਦਾਂ ਵਿਚ ਸੈਂਕੜੇ ਗੁਣਾਂ ਵਾਧਾ ਹੋਇਆ ਹੈ, ਜਿਸ ਨਾਲ ਕਿਸਾਨਾਂ ’ਤੇ ਭਾਰੀ ਆਰਥਿਕ ਬੋਝ ਪਿਆ ਹੈ ਅਤੇ ਹੁਣ ਡੀਜ਼ਲ ਦੀ ਕੀਮਤ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਮੌਕੇ ਨੇਤਰ ਸਿੰਘ ਨਾਗਰਾ, ਬਲਵੰਤ ਸਿੰਘ, ਭਿੰਦਰ ਸਿੰਘ, ਦਲਵੀਰ ਸਿੰਘ, ਦਰਬਾਰਾ ਸਿੰਘ, ਸੁਖਦੇਵ ਸਿੰਘ, ਬਹਾਲ ਸਿੰਘ, ਬਲਦੇਵ ਸਿੰਘ, ਕੁਲਵਿੰਦਰ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ