ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਮਾਛੀਵਾੜਾ ’ਚ ਨਗਰ ਕੀਰਤਨ ਦੌਰਾਨ ਗੱਤਕੇ ਦੇ ਜੌਹਰ ਦਿਖਾਉਂਦੇ ਹੋਏ ਜੁਝਾਰੂ ਸਿੰਘ। -ਫੋਟੋ: ਟੱਕਰ

ਪੱਤਰ ਪ੍ਰੇਰਕ

ਰਾਏਕੋਟ, 29 ਨਵੰਬਰ

ਜਗਤ ਗੁਰੂ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਤੇ ਨੇੜਲੇ ਪਿੰਡ ਤਲਵੰਡੀ ਰਾਏ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੰਗਾ ਸਾਗਰ ਸਾਹਿਬ ਤਲਵੰਡੀ ਰਾਏ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਨਗਰ ਕੀਰਤਨ ਦੇ ਅੱਗੇ ਫੌਜੀ ਬੈਂਡ ਅਤੇ ਗੱਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ ਰਹੀਆਂ ਸਨ। ਨਗਰ ਕੀਰਤਨ ਗੁਰਦੁਆਰਾ ਗੰਗਾ ਸਾਗਰ ਸਾਹਿਬ ਚੱਲ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ। ਭਾਈ ਜੁਗਰਾਜ ਸਿੰਘ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਢਾਡੀ ਪਰਦੀਪ ਸਿੰਘ ਚਮਿੰਡਾ ਦੇ ਜੱਥੇ ਵੱਲੋਂ ਪਹਿਲੀ ਪਾਤਸ਼ਾਹੀ ਦੇ ਜੀਵਨ ਬਾਰੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ, ਪ੍ਰਧਾਨ ਹਰਦੇਵ ਸਿੰਘ, ਪਿਆਰਾ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਦਿਓਲ, ਪੰਚ ਗੁਰਮੀਤ ਕੌਰ, ਸੰਮਤੀ ਮੈਂਬਰ ਬਲਜਿੰਦਰ ਕੌਰ, ਪੰਚ ਜਸਵੀਰ ਕੌਰ, ਜਤਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ ਰਾਊਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਜੇ ਬਲਾਕ ਭਾਈ ਰਣਧੀਰ ਸਿੰਘ ਨਗਰ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਜਿਸਦਾ ਥਾਂ ਥਾਂ ਸੰਗਤ ਵੱਲੋਂ ਭਾਰੀ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿੱਚ ਸ਼ਬਦੀ ਜਥੇ, ਇਸਤਰੀ ਸਤਿਸੰਗ ਸਭਾਵਾਂ ਅਤੇ ਬੈਂਡ ਪਾਰਟੀਆਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਇਆ ਜਿਥੇ ਰਾਜਿੰਦਰ ਸਿੰਘ ਪ੍ਰਧਾਨ ਅਤੇ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਪੱਪੂ ਨੇ ਜਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਕਾਰਜਕਰਨੀ ਕਮੇਟੀ ਮੈਂਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ, ਸੰਜੀਵ ਸ਼ੇਰੂ ਸੱਚਦੇਵਾ, ਭੁਪਿੰਦਰ ਸਿੰਘ ਬੈਂਸ, ਵਿਜੇ ਸ਼ਰਮਾ, ਚੰਦਰਕਾਂਤ ਗੋਗਨਾ, ਦੀਪਕ ਕੱਲਹਨ, ਅਜੈ ਸ਼ਰਮਾ, ਆਕਾਸ਼ ਗੁਪਤਾ ਤੇ ਸੰਜੇ ਗੁਸਾਈਂ ਹਾਜ਼ਰ ਸਨ।

ਮਾਛੀਵਾੜਾ (ਪੱਤਰ ਪ੍ਰੇਰਕ): ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਸਬੰਧੀ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਨਗਰ ਕੀਰਤਨ ਰਵਾਨਾ ਹੋਇਆ ਜੋ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਤੋਂ ਹੁੰਦਾ ਹੋਇਆ ਸਾਰੇ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਗੁਰਦੁਆਰਾ ਸਾਹਿਬ ਪੁੱਜਾ। ਇਸ ਮੌਕੇ ਹਲਕਾ ਮੁੱਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰ, ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ, ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All