ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਜੁਲਾਈ
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਅਨ ਕੇਂਦਰ ਵੱਲੋਂ ਅੱਜ ਤ੍ਰੈ-ਮਾਸਿਕ ਪੱਤ੍ਰਿਕਾ ‘ਪਰਵਾਸ’ ਦਾ ਤੇਰਵਾਂ ਅੰਕ ਰਿਲੀਜ਼ ਕੀਤਾ ਗਿਆ। ਇਹ ਅੰਕ ਅਮਰੀਕਾ ਦੇ ਪਰਵਾਸੀ ਪੰਜਾਬੀ ਲੇਖਕ ਨਕਸ਼ਦੀਪ ਪੰਜਕੋਹਾ, ਪ੍ਰੋ. ਗੁਰਭਜਨ ਸਿੰਘ, ਕਾਲਜ ਕੌਂਸਲ ਦੇ ਪ੍ਰਧਾਨ ਡਾ. ਐਸਪੀ ਸਿੰਘ, ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ, ਡਾਇਰੈਕਟਰ ਜੀਜੀਐਨਆਈਐਮਟੀ ਪ੍ਰੋ. ਮਨਜੀਤ ਸਿੰਘ ਛਾਬੜਾ ਅਤੇ ਕੌਂਸਲ ਦੇ ਮੈਂਬਰ ਕੁਲਜੀਤ ਸਿੰਘ ਤੇ ਹਰਦੀਪ ਸਿੰਘ ਵੱਲੋਂ ਰਿਲੀਜ਼ ਕੀਤਾ ਗਿਆ। ਮੁੱਖ ਸੰਪਾਦਕ ਡਾ. ਐੱਸ ਪੀ ਸਿੰਘ ਨੇ ਦੱਸਿਆ ਕਿ ਬਾਕੀ ਲਿਖਤਾਂ ਦੇ ਨਾਲ ਨਾਲ ਗਲਪਕਾਰ ਦਰਸ਼ਨ ਧੀਰ ਦੀ ਸਾਹਿਤਕ ਦੇਣ ਸਬੰਧੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰੋਫੈਸਰ ਡਾ. ਧਨਵੰਤ ਕੌਰ ਦਾ ਲੇਖ ਬਹੁਤ ਹੀ ਮੁੱਲਵਾਨ ਹੈ।
ਇਸ ਮੌਕੇ ਨਕਸ਼ਦੀਪ ਪੰਜਕੋਹਾ, ਮੈਗਜ਼ੀਨ ਦੇ ਮੁੱਖ ਸਲਾਹਕਾਰ ਪ੍ਰੋ . ਗਿੱਲ ਨੇ ਕਿਹਾ ਕਿ ਪਾਠਕ ਵਰਗ ਵੱਲੋਂ ਇਸ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਡਾ. ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਸ਼ਰਨਜੀਤ ਕੌਰ, ਡਾ. ਹਰਪ੍ਰੀਤ ਸਿੰਘ ਦੂਆ, ਡਾ. ਤੇਜਿੰਦਰ ਕੌਰ, ਪ੍ਰੋ. ਜਸਮੀਤ ਕੌਰ ਅਤੇ ਰਾਜਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।